ਕਿਸਾਨ ਵਿਰੋਧੀ ਸੀ ਬਜਟ 2025- ਹਰਸਿਮਰਤ ਕੌਰ ਬਾਦਲ

ਕਿਸਾਨ ਵਿਰੋਧੀ ਸੀ ਬਜਟ 2025- ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾਂ ਦੇ ਨਾਮ ਦੇਖੋ - ਬਿਹਾਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਸਿਰਫ਼ ਬਿਹਾਰ, ਬਿਹਾਰ, ਤੇ ਬਿਹਾਰ, ਪੰਜਾਬ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 4 ਸਾਲਾਂ ਤੋਂ ਐਮ.ਐਸ.ਪੀ. ਲਈ ਕਾਨੂੰਨੀ ਗਰੰਟੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਨੇ ਕਿਸਾਨਾਂ ਲਈ ਕੀ ਐਲਾਨ ਕੀਤਾ? ਮਖਾਨਾ ਬੋਰਡ। ਇਹ ਕਿਸਾਨ ਵਿਰੋਧੀ ਬਜਟ ਸੀ। ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਗਈ, ਇਹ ਦੁਖਦਾਈ ਹੈ।