ਡਾ. ਹੋਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ
- ਪੰਜਾਬ
- 31 Jan,2025

ਗੋਨਿਆਨਾ-ਬਾਜਾਖਾਨਾ ਸੜਕੀ ਹਾਈਵੇ ਤੇ ਸਥਿਤ ਡਾ. ਹੋਮ ਅਕੈਡਮੀ ਦੇ ਵਿਦਿਆਰਥੀਆਂ ਨੇ ਸੋਨੇ ਚਾਂਦੀ ਅਤੇ ਤਾਂਬੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਵਿੱਚ ਪਹੁੰਚਣ ’ਤੇ ਐਮਡੀ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਹੇਠ ਬੈਂਡ ਨਾਲ ਜੇਤੂ ਵਿਦਿਆਰਥੀਆਂ ਦਾ ਸਵਾਗਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।
ਪ੍ਰਿੰਸੀਪਲ ਕਾਜਲ ਗਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਐੱਮਡੀ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰੇਰਨਾ ਸਦਕਾ ਡਾਕਟਰ ਹੋਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਪਿੰਡ ਢੁੱਡੀਕੇ ਜ਼ਿਲ੍ਹਾ ਮੋਗਾ ਵਿਖੇ ਲਾਲਾ ਲਾਜਪਤ ਰਾਏ ਅਤੇ ਗਦਰੀ ਬਾਬਿਆਂ ਦੀ ਯਾਦ ਵਿੱਚ ਕਰਵਾਏ ਖੇਡ ਮੇਲੇ ਵਿੱਚ ਹਿੱਸਾ ਲੈ ਕੇ ਸਕੂਲ ਦੇ ਵਿਦਿਆਰਥੀਆਂ ਨੇ ਇੰਡੋਰ ਰੋਇੰਗ ਮੁਕਾਬਲੇ ਵਿੱਚ ਵੱਖ-ਵੱਖ ਮੈਡਲ ਜਿੱਤੇ।
ਉਨ੍ਹਾਂ ਦੱਸਿਆ ਜ਼ਿਲ੍ਹੇ ਵੱਲੋਂ ਵਾਟਰ ਰੋਇੰਗ ਖੇਡ ਵਿੱਚ ਪਹਿਲੀ ਵਾਰ ਉਕਤ ਸਕੂਲ ਦੇ ਵਿਦਿਆਰਥੀ ਜੈਸਮੀਨ ਕੌਰ ਨੇ ਸਬ ਜੂਨੀਅਰ ਵਿੱਚ ਗੋਲਡ ਤੇ ਸਿਲਵਰ ਦੇ ਦੋ ਤਗਮੇ ਜਿੱਤੇ, ਜਸਪ੍ਰੀਤ ਸਿੰਘ, ਹੁਸਨਪ੍ਰੀਤ ਕੌਰ ਅਤੇ ਜਸ਼ਨਦੀਪ ਸਿੰਘ ਨੇ ਤਾਂਬੇ ਦਾ ਸੁਖਮਨਦੀਪ ਸਿੰਘ, ਹੁਸਨਪ੍ਰੀਤ ਕੌਰ, ਦਲਜੀਤ ਸਿੰਘ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਜੇਤੂ ਵਿਦਿਆਰਥੀਆਂ ਨੂੰ ਪਿੰਡ ਢੁੱਡੀਕੇ ਦੇ ਸਰਪੰਚ ਦਰਸ਼ਨਪ੍ਰੀਤ ਸਿੰਘ ਗਿੱਲ ਨੇ ਇਨਾਮ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਬਲਜੀਤ ਸਿੰਘ ਅਤੇ ਮਨਦੀਪ ਸਿੰਘ ਡੀਪੀ ਨੇ ਬੱਚਿਆਂ ਨੂੰ ਵਧਾਈ ਦਿੱਤੀ।
Posted By:

Leave a Reply