ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
- ਰਾਜਨੀਤੀ
- 12 Sep,2018

ਨਵੀਂ ਦਿੱਲੀ\ਚੰਡੀਗੜ੍ਹ : 1988 ਦੇ ਰੋਡਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੰਦੇ ਹੋਏ ਸ਼ਿਕਾਇਤ ਕਰਤਾ ਵਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਸਵਿਕਾਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਰੋਡਰੇਜ ਮਾਮਲੇ ਵਿਚ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਸੁਪਰੀਮ ਕੋਰਟ ਨੇ ਬਕਾਇਦਾ ਨਵਜੋਤ ਸਿੱਧੂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਹੁਕਮ ਜਸਟਿਸ ਏ. ਐੱਮ. ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਬੈਂਚ ਵਲੋਂ ਜਾਰੀ ਕੀਤੇ ਗਏ ਹਨ।
Posted By:

Leave a Reply