ਨਕਲ ਨੂੰ ਖ਼ਤਮ ਕਰਨ ਲਈ ਸਿੱਖਿਆ ਬੋਰਡ ਵੱਲੋਂ ਚੁੱਕਿਆ ਸਖ਼ਤ ਕਦਮ
- ਪੰਜਾਬ
- 03 Mar,2025

ਐੱਸ.ਏ.ਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 19-02-2025 ਤੋਂ ਸ਼ੁਰੂ ਹੋ ਚੁੱਕੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਪੰਜਾਬ ਭਰ ਵਿੱਚ 2300 ਤੋਂ ਵੱਧ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਭਰ ਵਿੱਚ 278 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਟੇਟ ਪੱਧਰ, ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ 'ਤੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ ਸੈਂਕੜੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰ ਚੁੱਕੀਆਂ ਹਨ।
ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਨੇ ਪ੍ਰੈੱਸ ਨੂੰ ਵਧੇਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘਟਨਾ ਤੋਂ ਇਲਾਵਾ, ਹੁਣ ਤੱਕ ਲਈਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀ ਘਟਨਾ ਜਾਂ ਨਕਲ ਦਾ ਕੋਈ ਹੋਰ ਕੇਸ ਸਾਹਮਣੇ ਨਹੀਂ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੂਰੀ ਕੋਸ਼ਿਸ਼ ਹੈ ਕਿ ਬਾਕੀ ਰਹਿੰਦੇ ਪੇਪਰ ਵੀ ਨਕਲ ਰਹਿਤ, ਪਾਰਦਰਸ਼ੀ ਅਤੇ ਵਿਦਿਆਰਥੀਆਂ ਲਈ ਤਨਾਅ ਰਹਿਤ ਮਾਹੌਲ ਵਿੱਚ ਲਏ ਜਾਣ। ਬੋਰਡ ਦੀ ਟੀਮ ਲਗਾਤਾਰ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਗੜਬੜੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਅਭਿਭਾਵਕਾਂ ਨੂੰ ਯਕੀਨ ਦਿਵਾਇਆ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਆਯੋਜਿਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
Posted By:

Leave a Reply