ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਪੰਜਾਬ :ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਵਲੋਂ ਭਵਾਨੀਗੜ੍ਹ ਦਾ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਜੋ  ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੁੰਦੀ ਪਰ ਇਹ ਪਰਿਵਾਰ ਦੀ ਵਿੱਤੀ ਮਦਦ ਕੀਤੀ ਹੈ। 

ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਘਰ ਪਹੁੰਚਣ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੇ ਪਰਿਵਾਰ ਨੂੰ ਮਿਲੇ ਅਤੇ 1 ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ।