ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਵੱਲੋਂ ਮਨਾਏ ਗਏ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ = ਕੁਲਵਿੰਦਰ ਸਿੰਘ ਬੈਨੀਪਾਲ
- ਲੁਧਿਆਣਾ
- (Asia/Kolkata)
ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਮਨਾਇਆ ਗਿਆ। ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਅਤੇ ਪ੍ਰਚਾਰਕਾਂ ਨੇ ਹਾਜ਼ਰੀਆਂ ਭਰੀਆਂ। ਬਸੰਤ ਪੰਚਮੀ ਵਾਲੇ ਦਿਨ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪ੍ਰਕਾਸ ਸਥਾਨਾਂ ਤੇ ਸ਼ੁਸ਼ੋਭਿਤ ਕੀਤਾ ਗਿਆ ਅਤੇ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਵਾਏ । ਗਿਆਨੀ ਹਰਪ੍ਰੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਵਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਅੱਜ ਵੀ ਸਾਰਾ ਜਗਤ ਸੀਸ ਝੁਕਾਉਂਦਾ ਹੈ।
ਉਨ੍ਹਾਂ ਦੇ ਵਿਆਹ ਪੁਰਬ ਬਾਰੇ ਦੱਸਿਆ ਕਿ ਬਸੰਤ ਪੰਚਵੀਂ ਦੇ ਦਿਨ ਗੁਰੂ ਸਾਹਿਬ ਦਾ ਵਿਆਹ ਮਾਤਾ ਜੀਤ ਕੌਰ ਜੀ ਦੇ ਨਾਲ ਹੋਇਆ । ਇਸ ਨਗਰ ਦਾ ਨਾਮ ਆਪ ਗੁਰੂ ਸਾਹਿਬ ਜੀ ਨੇ ਗੁਰੂ ਕਾ ਲਾਹੌਰ ਰੱਖਿਆ । ਦੁਪਹਿਰ ਦੇ ਸਮਾਗਮਾਂ ਵਿੱਚ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਵੱਲੋਂ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਮਨਾਏ ਗਏ। ਜਿਸ ਵਿੱਚ ਗੁਰੂ ਘਰ ਦੀ ਇਸਤ੍ਰੀ ਸਤਿਸੰਗ ਸਭਾ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਬੀਬੀ ਦਵਿੰਦਰ ਕੌਰ, ਬੀਬੀ ਅਮਨ ਕੌਰ, ਰਵਿੰਦਰ ਕੌਰ ਢੱਲ, ਜਸਪਾਲ ਕੌਰ ਮਖੀਜਾ, ਅੰਮ੍ਰਿਤਪਾਲ ਕੌਰ, ਮਨਮੀਤ ਕੌਰ, ਰਜਨੀਇੰਦਰ ਕੌਰ, ਅਤੇ ਸਤਨਾਮ ਕੌਰ ਨੇ ਕੀਰਤਨ ਦੀ ਸੇਵਾ ਨਿਭਾਈ । ਬੀਬੀ ਦਵਿੰਦਰ ਕੌਰ, ਅਮਨ ਕੌਰ ਨੇ ਚਾਰ ਲਾਵਾਂ ਦੇ ਕੀਰਤਨ ਵੀ ਕੀਤੇ ਗਏ। ਅਰਦਾਸ, ਹੁਕਮਨਾਮੇ ਤੋਂ ਬਾਅਦ ਘਰਾਂ ਤੋਂ ਬਣ ਕੇ ਆਏ ਮਿੱਠੇ ਚਾਵਲਾਂ ਅਤੇ ਚਾਹ-ਸਮੋਸੇ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਲਾਹੀ ਬਾਣੀ ਦਾ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਕਿ ਏਨੀ ਬਾਰਸ਼ ਦੇ ਬਾਵਜੂਦ ਵੀ ਸੰਗਤਾਂ ਘਰਾਂ ਤੋਂ ਆਈਆਂ।ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸੰਗਤਾਂ ਸਮੇਂ ਸਿਰ ਨਤਮਸਤਕ ਹੋ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਸਰਬਜੀਤ ਸਿੰਘ ਚੱਗਰ, ਬਲਬੀਰ ਸਿੰਘ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਕੁਲਜੀਤ ਕੌਰ, ਕਰਮਜੀਤ ਕੌਰ, ਜਸਪਾਲ ਕੌਰ ਮਖੀਜਾ, ਰਵਿੰਦਰ ਕੌਰ ਢੱਲ, ਰਣਜੀਤ ਕੌਰ ਬੱਤਰਾ, ਮਨਮੀਤ ਕੌਰ, ਅੰਮ੍ਰਿਤਪਾਲ ਕੌਰ, ਅਜੀਤ ਕੌਰ, ਰਤਨ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ ਪਾਇਲ, ਨਿਰਮਲ ਕੌਰ ਪਾਇਲ, ਪਰਮਜੀਤ ਕੌਰ ਮਣਕੂ ਹਾਜ਼ਰ ਸਨ ।
Leave a Reply