ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਸੰਗਰਾਂਦ ਦਾ ਦਿਹਾੜਾ ਅਤੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਸੰਗਰਾਂਦ ਦਾ ਦਿਹਾੜਾ ਅਤੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਭੀਖੀ,(ਜਗਰਾਜ ਸਿੰਘ ਚਹਿਲ )ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਸੰਗਰਾਦ ਦਾ ਦਿਹਾੜਾ ਅਤੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਅਮ੍ਰਿਤ ਵੇਲੇ ਪਾਵਨ ਬਾਣੀ ਬਾਰਹਮਾਹਾ ਦੇ ਜਾਪ ਕੀਤੇ ਗਏ ਅਤੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਜੀ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਕਵੀਸ਼ਰੀ ਜਥੇ ਵੱਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਮਿੱਠੇ ਚੌਲਾਂ ਦਾ ਲੰਗਰ ਛਕਾਇਆ ਗਿਆ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਨਮਸਕਾਰ ਕੀਤੀ ਗਈ ਇਸ ਮੌਕੇ ਮੈਨੇਜਰ ਸ੍ਰ ਹਰਭਗਵਾਨ ਸਿੰਘ ਜੀ, ਭਾਈ ਦਇਆ ਸਿੰਘ ਅਕਾਊਂਟੈਂਟ, ਭਾਈ ਯਾਦਵਿੰਦਰ ਸਿੰਘ ਸਟੋਰ ਕੀਪਰ, ਭਾਈ ਪਾਲ ਸਿੰਘ ਰਿਕਾਰਡ ਕੀਪਰ, ਭਾਈ ਨਿਰਮਲ ਸਿੰਘ ਹੈਡ ਗ੍ਰੰਥੀ, ਭਾਈ ਰਾਜ ਸਿੰਘ ਗ੍ਰੰਥੀ, ਭਾਈ ਅਮ੍ਰਿਤਪਾਲ ਸਿੰਘ ਭੀਖੀ, ਭਾਈ ਰਿਖੀ ਸਿੰਘ, ਭਾਈ ਗਗਨ ਸਿੰਘ ਸੇਵਾਦਾਰ ਭਾਈ ਜੀਵਨ ਸਿੰਘ ਸੇਵਾਦਾਰ ਸਮੂਹ ਸਿੰਘ ਬਾਣੀਆ ਭਾਈਚਾਰਾ।