ਕੇਵਲ ਸਿੰਘ ਢਿੱਲੋਂ ਅੱਜ ਸੰਭਾਲਣਗੇ ਪੰਜਾਬ ਭਾਜਪਾ ਦੀ ਕਮਾਨ, ਨਾਇਬ ਸਿੰਘ ਸੈਣੀ ਰਹਿਣਗੇ ਮੌਜੂਦ
- ਪੰਜਾਬ
- (Asia/Kolkata)
ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਅਹੁਦਾ ਗ੍ਰਹਿਣ ਸਮਾਗਮ ਸਵੇਰੇ 10 ਵਜੇ ਹੋਵੇਗਾ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਅਹੁਦਾ ਸੰਭਾਲਣ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-37 ਸਥਿਤ ਲਾਅ ਬਿਲਡਿੰਗ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਭਾਜਪਾ ਦੀ ਸੂਬਾਈ ਅਤੇ ਕੌਮੀ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਨਾ, ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਰਹਿਣਗੇ। ਜਾਣਕਾਰੀ ਅਨੁਸਾਰ, ਕੇਵਲ ਸਿੰਘ ਢਿੱਲੋਂ ਸਮਾਗਮ ਦੌਰਾਨ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ। ਇਸ ਮੌਕੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਕਾਰਕੁਨਾਂ ਦੀ ਵੱਡੀ ਹਾਜ਼ਰੀ ਦੇਖਣ ਨੂੰ ਮਿਲੇਗੀ, ਜਿਸ ਨਾਲ ਪਾਰਟੀ ਦੇ ਨਵੇਂ ਨੇਤ੍ਰਿਤਵ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।
Leave a Reply