Daily Suraj

ਪੰਜਾਬੀ

ਪੰਜਾਬ ਦੇ ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਰੋਬਾਰੀਆਂ ਨੇ ਜੰਮੂ ਰਾਸ਼ਟਰੀ ਰਾਜ ਮਾਰਗ 'ਤੇ ਲਗਾਇਆ ਧਰਨਾ

17 Apr, 2021 05:30 AM

ਮਾਧੋਪੁਰ 17 ਅਪ੍ਰੈਲ - ਪੰਜਾਬ 'ਚ ਕੋਰੋਨਾ ਦੇ ਵਧਦੇ ਅੰਕੜਿਆਂ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਜੰਮੂ ਕਸ਼ਮੀਰ ਦੇ ਪ੍ਰਵੇਸ਼ ਦੁਆਰ ਲਖਨ ਪੁਰ ਵਿਖੇ ਸਿਰਫ਼ ਪੰਜਾਬ ਦੇ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਉਹ ਹੀ ਲੋਕਾਂ ਨੂੰ ਜੰਮੂ ਕਸ਼ਮੀਰ ਵਿਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ, ਜੋ ਆਪਣੀ ਕੋਰੋਨਾ ਰਿਪੋਰਟ ਨੈਗੇਟਿਵ ਦਿਖਾ ਰਿਹਾ ਹੈ ਇੱਥੇ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ਪੰਜਾਬ ਵਾਸੀਆਂ ਤੋਂ ਇਲਾਵਾ ਹਿਮਾਚਲ, ਹਰਿਆਣਾ ਹੋਰ ਕਿਸੇ ਵੀ ਸੂਬੇ ਦੇ ਲੋਕਾਂ ਨੂੰ ਲਖਨ ਪੁਰ ਵਿਖੇ ਨਹੀਂ ਰੋਕਿਆ ਜਾ ਰਿਹਾ, ਉੱਥੇ ਹੀ ਪੰਜਾਬ ਦੇ ਲੋਕ ਜੋ ਜੰਮੂ ਕਸ਼ਮੀਰ ਵਿਚ ਕਾਰੋਬਾਰ ਕਰਦੇ ਹਨ, ਉਨ੍ਹਾਂ ਵਲੋਂ ਗੁੱਸੇ ਵਿਚ ਆ ਕੇ ਜੰਮੂ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਲੋਕ ਜੰਮੂ ਕਸ਼ਮੀਰ ਵਿਚ ਦਾਖ਼ਲ ਨਹੀਂ ਹੋ ਸਕਦੇ ਤਾਂ ਅਸੀਂ ਵੀ ਜੰਮੂ ਕਸ਼ਮੀਰ ਦੇ ਲੋਕ ਪੰਜਾਬ ਵਿਚ ਦਾਖ਼ਲ ਨਹੀਂ ਹੋਣ ਦਿਆਂਗੇ |

Posted By: Daily Suraj Bureau

Latest News