Daily Suraj

ਪੰਜਾਬੀ

ਸੁਨੀਲ ਜਾਖੜ ਨੇ ਚੀਫ ਜਸਟਿਸ ਨੂੰ ਲਿਖੀ ਚਿੰਤਾਜਨਕ ਚਿੱਠੀ

14 Jun, 2025 09:56 PM

ਲੁਧਿਆਣਾ :ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸਿਆਸਤਦਾਨਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਆਪਣੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਖੜ ਨੇ ਕਿਹਾ, ‘ਸਿਆਸਤਦਾਨਾਂ ’ਤੇ ਅਕਸਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਹਨ ਪਰ ਬਾਅਦ ’ਚ ਸ਼ਾਂਤੀ ਹੋ ਜਾਂਦੀ ਹੈ। ਇਸ ਲਈ ਚੀਫ਼ ਜਸਟਿਸ ਇਸ ਸਬੰਧੀ ਸਮਾਂਬੱਧ ਕਾਰਵਾਈ ਕਰਨ ਤਾਂ ਜੋ ਜਨਤਾ ਨੂੰ ਅਸਲੀਅਤ ਪਤਾ ਲੱਗ ਸਕੇ।’’ ਉਹ ਇੱਥੇ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ’ਚ ਪ੍ਰਚਾਰ ਕਰਨ ਆਏ ਸਨ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨੁਕਤਾਚੀਨੀ ਕਰਦਿਆਂ ਕਥਿਤ ਤੌਰ ’ਤੇ ਭ੍ਰਿਸ਼ਟ ਸਿਆਸਤਦਾਨਾਂ ਖ਼ਿਲਾਫ਼ ਉਨ੍ਹਾਂ ਵੱਲੋਂ ਧਾਰਨ ਕੀਤੀ ਚੁੱਪ ਅਤੇ ਕਾਰਵਾਈ ਨਾ ਕਰਨ ’ਤੇ ਵੀ ਸਵਾਲ ਉਠਾਏ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਸਾਰਿਆਂ ਦੇ ਗ਼ੈਰਕਾਨੂੰਨੀ ਕੰਮਾਂ ਦੀਆਂ ਫਾਈਲਾਂ ਹਨ। ਉਨ੍ਹਾਂ ਸਵਾਲ ਕੀਤਾ, ‘‘ਉਹ ਫਾਈਲਾਂ ਕਿੱਥੇ ਗਈਆਂ ਹਨ?’’ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਆਪਣੀ ਹੀ ਪਾਰਟੀ ਦੇ ਅੰਦਰ ਭ੍ਰਿਸ਼ਟਾਚਾਰ ਦੀ ਜਾਂਚ ਸ਼ੁਰੂ ਕਰਨ ਦੀ ਸਲਾਹ ਵੀ ਦਿੱਤੀ।

#SunilJakhar #ChiefJusticeLetter #PunjabPolitics #JudicialConcerns #JusticeMatters #BJPPunjab #HighCourt #LegalSystem #JudicialReform #PublicInterest


Posted By: Daily Suraj Bureau

Latest News