ਗਣਤੰਤਰ ਦਿਵਸ ਸਮਾਗਮ ਦੀ ਪਹਿਲੇ ਦਿਨ ਦੀ ਰਿਹਰਸਲ ਦਾ ਲਿਆ ਜਾਇਜ਼ਾ

ਗਣਤੰਤਰ ਦਿਵਸ ਸਮਾਗਮ ਦੀ ਪਹਿਲੇ ਦਿਨ ਦੀ ਰਿਹਰਸਲ ਦਾ ਲਿਆ ਜਾਇਜ਼ਾ

ਪਠਾਨਕੋਟ : ਪਠਾਨਕੋਟ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੇ ਦਿਨ ਦੀ ਰਿਹਰਸਲ ਅੱਜ ਸਟੇਡੀਅਮ, ਲਮੀਣੀ ਪਠਾਨਕੋਟ ਵਿਖੇ ਕਰਵਾਈ ਗਈ। ਇਸ ਮੋਕੇ ਤੇ ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਵਿਸੇਸ ਤੋਰ ਤੇ ਹਾਜਰ ਰਹੇ ਅਤੇ ਰਿਹਰਸਲ ਦਾ ਨਿਰੀਖਣ ਕੀਤਾ। ਇਸ ਮੋਕੇ ਤੇ ਅਰਸ਼ਦੀਪ ਸਿੰਘ ਐਸਡੀਐਮ ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਅਰੂਣ ਕੁਮਾਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।ਰਿਹਰਸਲ ਦੋਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਧੀਨ ਵੱਖ-ਵੱਖ ਪੇਸ਼ਕਾਰੀਆਂ ਪੇਸ ਕੀਤੀਆਂ ਗਈਆਂ।ਇਸ ਤੋਂ ਇਲਾਵਾ ਮਾਰਚ ਪਾਸਟ ਲਈ ਪੰਜਾਬ ਪੁਲਿਸ, ਮਹਿਲਾ ਪੁਲਿਸ, ਹੋਮ ਗਾਰਡ, ਐਨਸੀਸੀ ਵਿਦਿਆਰਥੀਆਂ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਗਰਾਉਂਡ ਵਿੱਚ ਅਭਿਆਸ ਕੀਤਾ ਗਿਆ। ਜਿਕਰਯੋਗ ਹੈ ਕਿ 26 ਜਨਵਰੀ ਨੂੰ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਮੋਕੇ ਤੇ ਵਧੀਕ ਡਿਪਟੀ ਕਮਿਸਨਰ (ਜ) ਨੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਕਰਕੇ ਸਮਾਰੋਹ ਸਬੰਧੀ ਤਿਆਰੀਆਂ ਦਾ ਰੀਵਿਓ ਵੀ ਕੀਤਾ।