Daily Suraj

ਪੰਜਾਬੀ

ਪ੍ਰਧਾਨ ਮੰਤਰੀ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਲਈ ਕੀਤੀ ਕਾਮਨਾ

14 Oct, 2021 05:30 AM

ਨਵੀਂ ਦਿੱਲੀ, 14 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਕਾਮਨਾ ਕਰਦੇ ਹਨ | ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਸ਼ਾਮ ਇਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ

Latest News