ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਲਬੇੜ੍ਹਾ : ਪਿੰਡ ਅਲੀਪੁਰ ਥੇਹ ਵਿਖੇ ਚਾਰ ਸਾਹਿਬਜਾਦੇ ਅਤੇ ਮਾਤਾ ਗੁਜ਼ਰ ਕੌਰ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਨਗਰ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੌਰਾਨ ਛੋਟੇ ਬੱਚਿਆ ਨੇ ਸਾਹਿਬਜਾਦਿਆਂ ਨੂੰ ਸਮਰਪਿਤ ਧਾਰਮਿਕ ਕਵਿਤਾਵਾਂ ਗਾਇਨ ਕੀਤੀਆਂ। ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਬੱਚਿਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨ, ਬਜ਼ੁਰਗਾਂ ਅਤੇ ਬੱਚਿਆਂ ਨੇ ਰਾਹਗੀਰਾਂ ਨੂੰ ਲੰਗਰ ਛਕਾ ਕੇ ਸੇਵਾ ਕੀਤੀ।