ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਜਿੱਤਿਆ ਸੋਨੇ ਦਾ ਮੈਡਲ
- ਪੰਜਾਬ
- 13 Dec,2024

ਹੀਰੋਂ ਖੁਰਦ : ਪਿਛਲੇ ਦਿਨੀਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਸਰਕਾਰੀ ਆਰਟਸ ਐੱਡ ਸਪੋਰਟਸ ਕਾਲਜ ਜਲੰਧਰ ਵਿਖੇ ਅੰਤਰ ਕਾਲਜ ਐਥਲੈਟਿਕ ਮੀਟ ਕਰਵਾਈ ਗਈ। ਇਸ ਵਿੱਚ ਵੱਖ - ਵੱਖ ਫ਼ਿਜ਼ੀਕਲ ਐਜੂਕੇਸ਼ਨ ਕਾਲਜ ਦੇ ਐਥਲੀਟਾਂ ਨੇ ਭਾਗ ਲਿਆ, ਜਦੋਂਕਿ ਰਾਇਲ ਕਾਲਜ ਆੱਫ਼ ਫ਼ਿਜ਼ੀਕਲ ਐਜੂਕੇਸ਼ਨ ਦੇ ਐਥਲੀਟਾਂ ਨੇ ਵੀ ਭਾਗ ਲਿਆ। ਇਸ ਵਿੱਚੋਂ ਪੀਜੇਡੀਸੀਏ ਦੀ ਵਿਦਿਆਰਥਣ ਅਮਨਦੀਪ ਕੌਰ ਨੇ 100 ਮੀਟਰ ਅਤੇ 200 ਮੀਟਰ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਬੈਸਟ ਅਥਲੀਟ ਹੋਣ ਦਾ ਮਾਣ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਪੂਰ੍ਹੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਤੋਂ ਇਲਾਵਾ ਜਸਵੀਰ ਕੌਰ ਨੇ 10 ਹਜ਼ਾਰ ਮੀਟਰ ਰੇਸ ਵਿੱਚ ਸਿਲਵਰ ਮੈਡਲ ਹਾਸਲ ਕਰਕੇ ਕਾਲਜ ਦੇ ਮਾਣ ਅਤੇ ਸਨਮਾਨ ਵਿੱਚ ਵਾਧਾ ਕੀਤਾ। ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਅਤੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਫ਼ਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਪ੍ਰਿੰਸੀਪਲ ਡਾ. ਭੁਪਿੰਦਰ ਸਿੰਘ, ਵਿਭਾਗ ਮੁਖੀ ਹਰਵਿੰਦਰ ਸਿੰਘ ਅਤੇ ਅਮਨਦੀਪ ਕੌਰ ਅਤੇ ਵਿਦਿਆਰਥੀਆਂ ਨੂੰ ਕਾਲਜ ਪਹੁੰਚਣ ਤੇ ਵਧਾਈ ਦਿੱਤੀ। ਇਸ ਮੌਕੇ ਲਾਇਬ੍ਰੇਰੀ ਵਿਭਾਗ ਦੇ ਮੁਖੀ ਸਹਾਇਕ ਪ੍ਰੋਫ਼ੈਸਰ ਵਨੀਤਾ ਰਾਣੀ ਵੀ ਸ਼ਾਮਲ ਸਨ। ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ, ਜੇਤੂ ਖਿਡਾਰੀਆਂ ਦੇ ਮਾਪਿਆਂ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਖੇਡਾਂ ਵਿੱਚ ਹੋਰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Posted By:

Leave a Reply