Daily Suraj

ਪੰਜਾਬੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਨਿੰਦਾ

05 Jan, 2026 01:52 AM

ਅੰਮ੍ਰਿਤਸਰ, 4 ਜਨਵਰੀ (ਆਰ.ਕੇ. ਸੋਨੀ) -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਜੋ ਗੰਭੀਰ ਅਪਰਾਧਾਂ ਲਈ ਸਜ਼ਾ ਕੱਟ ਰਿਹਾ ਹੈ, ਨੂੰ 40 ਦਿਨਾਂ ਦੀ ਪੈਰੋਲ ਦੇਣ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੰਭੀਰ ਦੋਸ਼ਾਂ ਲਈ ਸਜ਼ਾ ਕੱਟ ਰਹੇ ਅਤੇ ਸਿੱਖ ਵਿਰੋਧੀ ਗਤੀਵਿਧੀਆਂ ਦੇ ਦੋਸ਼ੀ ਵਿਅਕਤੀ ਪ੍ਰਤੀ ਸਰਕਾਰ ਦੀ ਨਰਮੀ ਨਾ ਸਿਰਫ਼ ਹੈਰਾਨ ਕਰਨ ਵਾਲੀ ਹੈ, ਸਗੋਂ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਦਾ ਵੀ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਅਕਤੀਆਂ ਨੂੰ ਵਿਸ਼ੇਸ਼ ਛੋਟਾਂ ਦੇਣਾ ਪੀੜਤਾਂ ਦਾ ਮਜ਼ਾਕ ਉਡਾਉਣ ਅਤੇ ਨਿਆਂ ਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਸਰਕਾਰਾਂ ਰਾਜਨੀਤਿਕ ਲਾਭ ਲਈ ਦੋਸ਼ੀਆਂ ਨੂੰ ਰਾਹਤ ਦੇਣ ਦੇ ਇਸ ਰੁਝਾਨ ਨੂੰ ਜਾਰੀ ਰੱਖਦੀਆਂ ਹਨ, ਤਾਂ ਲੋਕਾਂ ਦਾ ਨਿਆਂ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਜਾਵੇਗਾ।

Posted By: Daily Suraj Bureau

Latest News