Daily Suraj

ਪੰਜਾਬੀ

ਬਜ਼ੁਰਗਾਂ ਦਾ ਸਤਿਕਾਰ ਸਾਡੀ ਪਹਿਲੀ ਜਿੰਮੇਵਾਰੀ ਹੈ-ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ

01 Jan, 2026 06:01 PM

ਅਮਲੋਹ ( ਮੁਖ਼ਤਿਆਰ ਸਿੰਘ)
ਪਿੰਡਾਂ ਦੇ ਬਜ਼ੁਰਗ ਸਾਡੀ ਸੋਚ, ਸੰਸਕਾਰ ਅਤੇ ਤਜਰਬੇ ਦੀ ਅਸਲ ਤਾਕਤ ਹਨ। ਉਨ੍ਹਾਂ ਦੀ ਮਿਹਨਤ ਨਾਲ ਹੀ ਪਿੰਡ ਖਿੜੇ ਹਨ। ਸਾਡੀ ਲੋਕ ਸੰਪਰਕ ਮੁਹਿੰਮ ਦਾ ਮਕਸਦ ਬਜ਼ੁਰਗਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੂਥ ਵਿੰਗ ਦੇ ਰਾਸ਼ਟਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਲੋਕ ਸੰਪਰਕ ਮੁਹਿੰਮ ਦੇ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ ਵੜੈਚਾਂ ਵਿਖੇ ਬਜ਼ੁਰਗਾਂ ਦਾ ਅਸ਼ੀਰਵਾਦ ਪ੍ਰਾਪਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬਜ਼ੁਰਗ ਸਾਡੀ ਸਮਾਜਿਕ ਅਤੇ ਰਾਜਨੀਤਿਕ ਸੋਚ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਨੇ ਸੰਘਰਸ਼ਾਂ ਵਿਚੋਂ ਲੰਘ ਕੇ ਪਿੰਡਾਂ ਨੂੰ ਸੰਵਾਰਿਆ ਅਤੇ ਸਾਨੂੰ ਸਹੀ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਅਸੀ ਵਚਨਬੱਧ ਹਾਂ ਕਿ ਬਜ਼ੁਰਗਾਂ ਲਈ ਬਿਹਤਰ ਸਿਹਤ ਸਹੂਲਤਾਂ, ਸਮੇਂ ਸਿਰ ਪੈਨਸ਼ਨ ਅਤੇ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਅਨੁਭਵ ਸਾਡੀ ਤਾਕਤ ਹੈ ਅਤੇ ਉਨ੍ਹਾਂ ਦੀ ਸਲਾਹ ਨਾਲ ਹੀ ਪਿੰਡਾਂ ਅਤੇ ਰਾਜ ਦਾ ਭਵਿੱਖ ਮਜ਼ਬੂਤ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦਾ ਕੰਮ ਸਾਰੇ ਨੌਜਵਾਨਾਂ ਨੂੰ ਅੱਗੇ ਹੋ ਕੇ ਕਰਨਾ ਚਾਹੀਦਾ ਹੈ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾ ਰਘਬੀਰ ਸ਼ੁਕਲਾ, ਸਾਬਕਾ ਸਰਪੰਚ ਰਵਿੰਦਰ ਸਿੰਘ ਵੜੈਚਾਂ, ਬਲਜੀਤ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Posted By: Daily Suraj Bureau

Latest News