Daily Suraj

ਪੰਜਾਬੀ

ਜਾਣੋ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ’ਤੇ ਕੀ ਬੋਲੇ ਸਿੱਖ ਬੁੱਧੀਜੀਵੀ ਖ਼ੁਸ਼ਹਾਲ ਸਿੰਘ

17 Feb, 2025 09:26 PM

ਪੰਜਾਬ :ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਸ ਮੁੱਦੇ ’ਤੇ ਬੋਲਦੇ ਹੋਏ ਬੁੱਧੀ ਜੀਵੀ ਖ਼ੁਸ਼ਹਾਲ ਸਿੰਘ ਨੇ ਕਿਹਾ ਕਿ 2 ਦਸੰਬਰ ਤੋਂ ਬਾਅਦ ਅਕਾਲੀ ਦਲ ਨੇ ਜੋ ਪਾਲਸੀ ਅਪਣਾ ਲਈ ਸੀ ਤੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰੇਸ਼ਾਨ ਕਰਨ ਲੱਗ ਪਏ ਸਨ ਤੇ ਧਾਮੀ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸੰਗਤ ਅੱਗੇ ਵੀ ਹਰਜਿੰਦਰ ਸਿੰਘ ਧਾਮੀ ਹੀ ਆ ਰਹੇ ਸਨ।

 ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ, ਜਿਸ ਨਾਲ ਉਨ੍ਹਾਂ ਦਾ ਨਿਜੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਧਾਮੀ ਨੂੰ ਪਹਿਲਾਂ ਲੈਣਾ ਚਾਹੀਦਾ ਸੀ ਜਦੋਂ ਉਨ੍ਹਾਂ ਤੋਂ ਨਜਾਇਜ਼ ਕੰਮ ਕਰਵਾਏ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਧਾਮੀ ਨਾਲ ਕਾਫ਼ੀ ਦੇਰ ਤੋਂ ਨਾਰਾਜਗੀ ਚਲ ਰਹੀ ਸੀ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੋ ਸੁਖਬੀਰ ਸਿੰਘ ਬਾਦਲ ਤੋਂ ਜਥੇਦਾਰਾਂ ਨੇ ਜੋ ਜਵਾਬ ਮੰਗੇ ਸੀ ਉਨ੍ਹਾਂ ਬਾਰੇ ਧਾਮੀ ਨੂੰ ਪਤਾ ਸੀ।

ਉਨ੍ਹਾਂ ਕਿਹਾ ਕਿ ਧਾਮੀ ਵਲੋਂ ਬਾਦਲਾਂ ਨੂੰ ਇਨ੍ਹਾਂ ਸਵਾਲਾਂ ਬਾਰੇ ਨਾ ਦੱਸਣ ’ਤੇ ਹੀ ਬਾਦਲ ਧੜਾ ਧਾਮੀ ਤੋਂ ਨਾਰਾਜ ਚੱਲ ਰਿਹਾ ਸੀ। ਜਿਸ ਕਾਰਨ ਸ੍ਰੀ ਅਕਾਲ ਤਖ਼ਤ ਤੋਂ ਹਰਜਿੰਦਰ ਸਿੰਘ ਧਾਮੀ ਨੂੰ ਦੋਸ਼ੀ ਦੇ ਰੂਪ ਵਿਚ ਜਾਣਾ ਪਿਆ।  ਉਨ੍ਹਾਂ ਕਿਹਾ ਕਿ ਇਹ ਜੋ ਇਕ-ਇਕ ਕਰ ਕੇ ਸ਼੍ਰੋਮਣੀ ਕਮੇਂਟੀ ਮੈਂਬਰਾਂ ਦਾ ਨੁਕਸਾਨ ਹੋ ਰਿਹਾ ਹੈ ਇਸ ਵਿਚ ਚਾਹੇ ਗਿਆਨੀ ਹਰਪ੍ਰੀਤ ਸਿੰਘ ਹੋਵੇ ਜਾਂ ਫਿਰ ਹਰਜਿੰਦਰ ਸਿੰਘ ਧਾਮੀ ਹੋਵੇ।


Posted By: Daily Suraj Bureau

Latest News