ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਧਾਮੀ

ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਧਾਮੀ

ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਦੱਸ ਦਈਏ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਮਾਮਲਾ ਮੀਡੀਆ ‘ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਦਾ ਖੁਦ ਨੋਟਿਸ ਲਿਆ ਅਤੇ ਐਡਵੋਕੇਟ ਧਾਮੀ ਨੂੰ 17 ਦਸੰਬਰ ਤੱਕ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ। ਅੱਜ ਐਡਵੋਕੇਟ ਧਾਮੀ ਆਪਣਾ ਪੱਖ ਪੇਸ਼ ਕਰਨ ਲਈ ਮਹਿਲਾ ਕਮਿਸ਼ਨ ਦੇ ਦਫਤਰ ਪੁੱਜੇ ਹਨ।