Daily Suraj

ਪੰਜਾਬੀ

ਭਾਰਤੀ ਕਿਸਾਨ ਯੂਨੀਅਨ ਰਜਿ ਪੰਜਾਬ ( ਕਾਦੀਆਂ ) ਜ਼ਿਲ੍ਹਾ ਮਾਨਸਾ

28 Apr, 2026 02:59 PM

( ਜਗਰਾਜ ਸਿੰਘ ਚਹਿਲ )ਪਿਛਲੇ ਸਮਿਆਂ ਦੌਰਾਨ ਬਿਜਲੀ ਵਿਭਾਗ ਵੱਲੋਂ ਪੇਂਡੂ ਖੇਤਰਾਂ ਚ ਲਾਏ ਜਾ ਰਹੇ ਲੰਮੇ ਕੱਟਾਂ ਨੂੰ ਗੰਭੀਰਤਾ ਨਾਲ ਵੇਖਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਦੀਆਂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਬਿਜਲੀ ਮਹਿਕਮੇ ਦੇ ਨਿਗਰਾਨ ਇੰਜੀਨੀਅਰਾਂ ਰਾਹੀਂ ਚੇਅਰਮੈਨ ਪੀ ਐਸ ਪੀ ਸੀ ਐਲ ਪਟਿਆਲਾ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਜਿਸ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਮੇਟੀ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਦੀ ਅਗਵਾਈ ਵਿੱਚ ਪੀ ਐਸ ਪੀ ਸੀ ਐਲ ਬਠਿੰਡਾ ਦੇ ਨਿਗਰਾਨ ਇੰਜੀਨੀਅਰ ਰਾਹੀਂ ਚੇਅਰਮੈਨ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਸੂਬਾ ਅਨੁਸਾਸ਼ਨੀ ਕਮੇਟੀ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ, ਸੀਨੀਅਰ ਮੀਤ ਪ੍ਰਧਾਨ ਜਿਲਾ ਮਾਨਸਾ ਸ਼ਿੰਗਾਰਾ ਸਿੰਘ ਦੋਦੜਾ, ਖਜਾਨਚੀ ਜਿਲਾ ਮਾਨਸਾ ਅਵਤਾਰ ਸਿੰਘ ਰੱਲਾ ਅਤੇ ਜਿਲਾ ਕਮੇਟੀ ਮੈਂਬਰ ਲਛਮਣ ਸਿੰਘ ਦੋਦੜਾ ਵੀ ਮੌਜੂਦ ਰਹੇ। ਮੰਗ ਪੱਤਰ ਰਾਹੀਂ ਜਥੇਬੰਦੀ ਆਗੂਆਂ ਵੱਲੋਂ ਮੰਗ ਕੀਤੀ ਗਈ ਕ ਪੇਂਡੂ ਖੇਤਰਾਂ ਨੂੰ ਲਾਏ ਜਾ ਰਹੇ ਬਿਜਲੀ ਸਪਲਾਈ ਦੇ ਕੱਟ ਤੁਰੰਤ ਬੰਦ ਕੀਤੇ ਜਾਣ, ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹਈਆ ਕਰਵਾਉਣ ਲਈ ਵਾਧੂ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ। ਸਬਜ਼ੀਆਂ, ਹਰਾ ਚਾਰਾ ਅਤੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਮੋਟਰਾਂ ਚਲਾਉਣ ਵਾਸਤੇ ਰੋਜ਼ਾਨਾ ਦਿਨੇ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਸਪਲਾਈ ਚ ਅਚਨਚੇਤ ਪੈਣ ਵਾਲੇ ਨੁਕਸਾਂ ਨੂੰ ਤੁਰੰਤ ਠੀਕ ਕਰਵਾਕੇ ਸਪਲਾਈ ਚਾਲੂ ਰੱਖੀ ਜਾਵੇ। ਇਸ ਤਰ੍ਹਾਂ ਪਿੰਡਾਂ ਵਾਲਿਆਂ ਨੂੰ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।

Posted By: Daily Suraj Bureau

Latest News