ਵੈਨੇਜ਼ੁਏਲਾ ਸਰਕਾਰ ਵੱਲੋਂ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ, ਭੂਚਾਲ ਪੀੜਤਾਂ ਨੂੰ ਸ਼ਰਧਾਂਜਲੀ
- ਵਿਦੇਸ਼
- (Asia/Kolkata)
ਵੈਨੇਜ਼ੁਏਲਾ ਵਿੱਚ ਆਏ ਵਿਨਾਸ਼ਕਾਰੀ ਭੂਚਾਲਾਂ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 2,595 ਹੋ ਗਈ ਹੈ, ਜਦਕਿ 12,000 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦੇਸ਼ ਦੀ ਕਾਰਜਕਾਰੀ ਰਾਸ਼ਟਰਪਤੀ ਡੇਲਸੀ ਰੌਡਰਿਗਜ਼ ਨੇ ਜਾਣਕਾਰੀ ਦਿੱਤੀ ਕਿ ਭੂਚਾਲਾਂ ਕਾਰਨ 189 ਇਮਾਰਤਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ। ਡੇਲਸੀ ਰੌਡਰਿਗਜ਼, ਜੋ ਅਸਥਾਈ ਕੈਂਪਾਂ ਦੀ ਸਥਾਪਨਾ ਲਈ ਬਣਾਏ ਗਏ ਕਮਾਂਡ ਸੈਂਟਰ ਦੀ ਮੁਖੀ ਵੀ ਹਨ, ਨੇ ਪਹਿਲਾਂ ਸਿਹਤ ਕਰਮਚਾਰੀਆਂ, ਸੁਰੱਖਿਆ ਬਲਾਂ ਅਤੇ ਫਾਇਰਫਾਈਟਰਾਂ ਨੂੰ ਭੂਚਾਲ ਪ੍ਰਭਾਵਿਤ ਲੋਕਾਂ ਦੀ ਰਿਹਾਇਸ਼ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਪੈਟਰੀਆ ਪਲੇਟਫਾਰਮ 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੇਸ਼ ਭਰ ਵਿੱਚ 25 ਅਸਥਾਈ ਰਾਹਤ ਕੈਂਪ ਚਲਾਏ ਜਾ ਰਹੇ ਹਨ। ਇਨ੍ਹਾਂ ਵਿੱਚ ਲਾ ਗੁਆਇਰਾ ਵਿੱਚ 13, ਕਰਾਕਸ ਵਿੱਚ ਅੱਠ, ਮਿਰਾਂਡਾ ਵਿੱਚ ਦੋ, ਕਾਰਾਬੋਬੋ ਵਿੱਚ ਇੱਕ ਅਤੇ ਯਾਰਾਕੁਏ ਵਿੱਚ ਇੱਕ ਕੈਂਪ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਤਬਦੀਲ ਕਰਨ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਕਾਰਜਕਾਰੀ ਰਾਸ਼ਟਰਪਤੀ ਦੇ ਅਨੁਸਾਰ, 24 ਜੂਨ ਤੋਂ ਹੁਣ ਤੱਕ ਦੇਸ਼ ਵਿੱਚ 782 ਭੂਚਾਲੀ ਝਟਕੇ ਦਰਜ ਕੀਤੇ ਗਏ ਹਨ। ਹਾਲਾਂਕਿ, ਉਨ੍ਹਾਂ ਦੀ ਬਾਰੰਬਾਰਤਾ ਅਤੇ ਤੀਬਰਤਾ ਵਿੱਚ ਹੁਣ ਕੁਝ ਕਮੀ ਆਈ ਹੈ। ਇਸ ਦਰਮਿਆਨ ਡੇਲਸੀ ਰੌਡਰਿਗਜ਼ ਨੇ 24 ਜੂਨ ਨੂੰ ਆਏ ਸ਼ਕਤੀਸ਼ਾਲੀ ਭੂਚਾਲਾਂ ਵਿੱਚ ਜਾਨ ਗੁਆਉਣ ਵਾਲਿਆਂ ਦੀ ਯਾਦ ਵਿੱਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ 'ਤੇ ਜਾਰੀ ਆਪਣੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਸੋਗ ਅੱਜ ਸ਼ਾਮ 6 ਵਜੇ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਇਸ ਦੁਖਦਾਈ ਘੜੀ ਵਿੱਚ ਭੂਚਾਲ ਪ੍ਰਭਾਵਿਤ ਪਰਿਵਾਰਾਂ ਨਾਲ ਖੜ੍ਹਾ ਹੈ ਅਤੇ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਨਾਸ਼ਕਾਰੀ ਭੂਚਾਲਾਂ ਕਾਰਨ ਹੋਏ ਜਾਨੀ ਨੁਕਸਾਨ ਨਾਲ ਪੂਰਾ ਵੈਨੇਜ਼ੁਏਲਾ ਦੁਖੀ ਹੈ। ਗੌਰਤਲਬ ਹੈ ਕਿ ਪਿਛਲੇ ਹਫ਼ਤੇ ਕਰਾਕਸ ਦੇ ਉੱਤਰ ਵਿੱਚ 7.5 ਅਤੇ 7.2 ਤੀਬਰਤਾ ਵਾਲੇ ਦੋ ਸ਼ਕਤੀਸ਼ਾਲੀ ਭੂਚਾਲ ਆਏ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਲੋਕ ਅਜੇ ਵੀ ਲਾਪਤਾ ਹਨ ਅਤੇ ਰਾਹਤ ਤੇ ਬਚਾਅ ਕਾਰਜ ਜਾਰੀ ਹੈ।
На данном портале вы сможете обнаружить ценную информацию. https://wolgograd.ru/column/950-na-krymskom-mostu-vvedeno-ogranichenie-dvizheniya-chto-izmenitsya-dlya-avtomobilistov/
NOT Found
Oct 01, 2026 at 12:00 AM