Daily Suraj

ਪੰਜਾਬੀ

ਚੰਡੀਗੜ੍ਹ ਵਿੱਚ ਪੰਜਾਬ ਮਹਿਲਾ ਕਾਂਗਰਸ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

05 Sep, 2026 09:40 AM

ਪੰਜਾਬ ਮਹਿਲਾ ਕਾਂਗਰਸ ਨੇ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ’ਤੇ ਔਰਤ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਮਹਿਲਾ ਕਾਂਗਰਸ ਦੀਆਂ ਆਗੂਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੀਆਂ, ਪਰ ਚੰਡੀਗੜ੍ਹ ਪੁਲੀਸ ਨੇ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਪਤਨੀ ਵੱਲੋਂ ਇੱਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਵਾਉਣ ਲਈ ਕਥਿਤ ਤੌਰ ’ਤੇ ਪੰਜ ਕਰੋੜ ਰੁਪਏ ਲਏ ਗਏ ਸਨ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਧੀਆਂ ਅਤੇ ਮਾਵਾਂ ਨੂੰ ਮਹਿਜ਼ 1,000-1,500 ਰੁਪਏ ਦੇ ਵਾਅਦਿਆਂ ਨਾਲ ਪਾਸੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪੈਸੇ ਦੇ ਦਮ ’ਤੇ ਇੱਕ ਬਲਾਤਕਾਰ ਦੇ ਦੋਸ਼ੀ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀਆਂ ਔਰਤਾਂ ਨਾਲ ਇੱਕ ਕੋਝਾ ਮਜ਼ਾਕ ਅਤੇ ਸ਼ਰੇਆਮ ਵਿਤਕਰਾ ਕਰਾਰ ਦਿੱਤਾ।

Posted By: Daily Suraj Bureau

Latest News