Daily Suraj

ਪੰਜਾਬੀ

ਵਿਸ਼ਵ ਕੈਂਸਰ ਦਿਵਸ ਦੇ ਸਬੰਧ 'ਚ ਜਾਗਰੂਕਤਾ ਪੈਂਫਲਿਟ ਜਾਰੀ

03 Feb, 2025 05:30 AM

 ਫਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜਿਲਕਾ ਡਾ.ਲਹਿੰਬਰ ਰਾਮ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਫਾਜਿਲਕਾ ਦੇ ਸਿਹਤ ਸਟਾਫ਼ ਵੱਲੋਂ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ. ਲਹਿੰਬਰ ਰਾਮ ਨੇ ਦੱਸਿਆ ਕਿ ਇਸ ਦਿਨ ਸਿਹਤ ਵਿਭਾਗ ਦਾ ਸਟਾਫ਼ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੁਹਿੰਮ ਦੇ ਰੂਪ ਵਿੱਚ ਸਿਹਤ ਸੰਸਥਾਵਾਂ, ਸਕੂਲਾਂ ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਜਾ ਕੇ ਕੈਂਸਰ ਦੀ ਬਿਮਾਰੀ ਤੋਂ ਬਚਣ ਸਬੰਧੀ ਜਾਗਰੂਕ ਕਰਨਗੇ।

ਕੈਂਸਰ ਦੀ ਬਿਮਾਰੀ ਤੋਂ ਬਚਣ ਸਬੰਧੀ ਜਾਗਰੂਕਤਾ ਪੈਂਫਲਿਟ ਡਾ. ਲਹਿੰਬਰ ਰਾਮ ਸਿਵਲ ਸਰਜ਼ਨ ਨੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਮੌਜੂਦਗੀ ਵਿੱਚ ਜਾਰੀ ਕੀਤਾ। ਇਸ ਸਮੇਂ ਉਹਨਾਂ ਦੱਸਿਆ ਕਿ ਸਮੇਂ ਸਿਰ ਇਸ ਬਿਮਾਰੀ ਸਬੰਧੀ ਜਾਗਰੂਕ ਹੋ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਡਾ. ਮਹੇਸ਼, ਡਾ. ਪੰਕਜ਼ ਚੌਹਾਨ, ਰਾਜੇਸ਼ ਕੁਮਾਰ ਡੀ. ਪੀਐੱਮ, ਸੰਜੀਵ ਕੁਮਾਰ, ਵਿਨੋਦ ਖੁਰਾਣਾ, ਰੋਹਿਤ ਸਚਦੇਵਾ, ਸੁਖਦੇਵ ਸਿੰਘ ਮੌਜੂਦ ਹਨ।

Posted By: Daily Suraj Bureau

Latest News