ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦਾ ਸਵਾਗਤ

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦਾ ਸਵਾਗਤ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਬੀਤੇ ਦਿਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਗਠਿਤ 11 ਮੈਂਬਰੀ ਕਮੇਟੀ ਅਜੇ ਵੀ ਸਟੈਂਡ ਕਰਦੀ ਹੈ ਅਤੇ ਉਸ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ।