ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ
- ਪੰਜਾਬ
- 14 Jan,2025

ਨਥਾਣਾ : ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਪ੍ਰਿੰਸੀਪਲ ਜੋਤੀ ਸ਼ਰਮਾ ਅਤੇ ਚੇਅਰਮੈਨ ਸਰਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਧੂੰਮ ਧਾਮ ਨਾਲ ਮਨਾਇਆ ਗਿਆ ,ਜਿਸ ਵਿਚ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਨੰਨ੍ਹੀ ਬੱਚੀ ਹਰਨਾਜ਼ ਕੌਰ ਦੇ ਡਾਂਸ ਤੋਂ ਕੀਤਾ ਗਿਆ, ਜਿਸ ਵਿਚ ਕੁੜੀਆਂ ਦੀ ਲੋਹੜੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਤੋ ਇਲਾਵਾ ਸਿਮਰਨ ਕੌਰ ਨੇ ਲੋਹੜੀ ਦੇ ਤਿਉਹਾਰ ਅਤੇ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ। ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਲੋਹੜੀ ਦੇ ਸਬੰਧ ਵਿਚ ਗਿੱਧਾ ਪੇਸ਼ ਕੀਤਾ ਗਿਆ, ਜਿਸ ਨੇ ਪ੍ਰੋਗਰਾਮ ਨੂੰ ਚਾਰ ਚੰਨ੍ਹ ਲਗਾ ਦਿੱਤੇ। ਨੰਨ੍ਹੀਆਂ ਪਰੀਆਂ ਦੁਆਰਾ ਗਰੁੱਪ ਡਾਂਸ ਪੇਸ਼ ਕੀਤਾ ਗਿਆ ਜੋ ਕਿ ਬਹੁਤ ਹੀ ਪਸੰਦ ਕੀਤਾ ਗਿਆ। ਲੋਹੜੀ ਨਾਲ ਸਬੰਧਤ ਵਿਦਿਆਰਥਣਾਂ ਵੱਲੋਂ ਲੋਕ ਗੀਤ ਪੇਸ਼ ਕੀਤੇ ਗਏ ਅਤੇ ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਮੈਡਮ ਜੋਤੀ ਸ਼ਰਮਾ ਵੱਲੋਂ ਬੱਚਿਆਂ ਨੂੰ ਲੋਹੜੀ ਅਤੇ ਮਾਘੀ ਦੀ ਮੁਬਾਰਕਬਾਦ ਦਿੱਤੀ ਅਤੇ ਆਪਣੇ ਜੀਵਨ ਵਿੱਚੋਂ ਬੁਰੀਆਂ ਆਦਤਾਂ ਨੂੰ ਤਿਆਗਣ ਦਾ ਸੁਨੇਹਾ ਦਿੱਤਾ।
Posted By:

Leave a Reply