Daily Suraj

ਪੰਜਾਬੀ

ਉੱਤਰਾਖੰਡ: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ

21 Aug, 2019 05:30 AM

ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਫੌਜ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਲੋਕਾਂ ਦੀ ਮਦਦ ਲਈ ਮੋਰੀ ਤੋਂ ਮੋਲਦੀ ਜਾ ਰਿਹਾ ਸੀ ਤੇ ਅਚਾਨਕ ਉੱਤਰਕਾਸ਼ੀ ਕੋਲ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ‘ਚ 3 ਲੋਕ ਸਵਾਰ ਸਨ। ਜਿਨ੍ਹਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਚੱਲ ਸਕਿਆ। ਤੁਹਾਨੂੰ ਦੱਸ ਦਈਏ ਕਿ ਦੇਸ਼ ਭਰ ‘ਚ ਪੈ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ, ਜਿਸ ਦਾ ਜ਼ਿਆਦਾ ਅਸਰ ਉਤਰਾਖੰਡ ‘ਚ ਦੇਖਣ ਨੂੰ ਮਿਲ ਰਿਹਾ ਹੈ। ਹੜ੍ਹ ਨੇ ਉੱਤਰਾਖੰਡ ਦੇ ਉਤਰਕਸ਼ੀ ‘ਚ ਕੋਹਰਾਮ ਮਚਾਇਆ ਹੋਇਆ ਹੈ।

Posted By: Daily Suraj Bureau

Latest News