ਪਹਿਲਗਾਮ ਹਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ
- ਪੰਜਾਬ
- 25 Apr,2025

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਅਹੁਦੇ ਤੋਂ ਹਟਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਉਪਰੰਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਵੇਗੀ। ਅੱਜ ਇੱਥੇ ਡੇਰਾ ਕਾਰ ਸੇਵਾ ਸੰਪਰਦਾਇ ਭੂਰੀ ਵਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਤਾਂ ਸਿਰਫ਼ ਉਸ ਸ਼ਖਸੀਅਤ ਨੂੰ ਹੀ ਅਕਾਲੀ ਦਲ ਦਾ ਪ੍ਰਧਾਨ ਮੰਨਣ, ਜੋ ਅਕਾਲ ਤਖਤ ਸਾਹਿਬ ਤੋਂ ਬਣੀ ਕਮੇਟੀ ਅਨੁਸਾਰ ਭਰਤੀ ਕੀਤੇ ਜਾਣ ਉਪਰੰਤ ਡੇਲੀਗੇਟਾਂ ਵਲੋਂ ਬਣਾਇਆ ਗਿਆ ਹੋਵੇ। ਪਹਿਲਗਾਮ ਵਿਖੇ ਹੋਏ ਸਲਾਨੀਆਂ ਤੇ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕਸ਼ਮੀਰ ਅਤੇ ਕਸ਼ਮੀਰ ਦੇ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ ਅਜਿਹੇ ਹਮਲੇ ਰੋਕ ਕੇ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਏ ਦੁਰਵਿਵਹਾਰ ਦੀ ਵੀ ਨਿੰਦਾ ਕੀਤੀ।
#PahalgamAttack #GianiHarpreetSingh #CondemnTerrorism #AkalTakht #SpeakAgainstTerror #PeaceAndHumanity #PunjabNews #BreakingNews
Posted By:

Leave a Reply