ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਐਲਾਨ
- ਪੰਜਾਬ
- 11 Jan,2025

ਜਲੰਧਰ : ਜਲੰਧਰ ‘ਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦਾ ਮੇਅਰ ਬਣ ਗਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਮਲਕੀਤ ਸਿੰਘ ਨੂੰ ਜਿੰਮੇਵਾਰੀ ਸੌਪੀ ਗਈ ਹੈ।ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
Posted By:

Leave a Reply