ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ
- ਲੁਧਿਆਣਾ
- (Asia/Kolkata)
ਗੁਰਮਤਿ ਸਮਾਗਮ ਅੱਜ ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐਚ.ਐਲ, ਐਚ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵਿਖੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 7 ਫ਼ਰਵਰੀ ਦਿਨ ਸ਼ਨੀਵਾਰ ਸ਼ਾਮ ਨੂੰ ਸੋਦਰ ਰਹਿਰਾਸ ਦੇ ਪਾਠ ਤੋਂ ਆਰੰਭ ਹੋ ਕੇ ਰਾਤ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਭਾਈ ਜਸਪ੍ਰੀਤ ਸਿੰਘ ਜੀ ਲੁਧਿਆਣਾ ਅਤੇ ਗਿਆਨੀ ਕਰਨਵੀਰ ਸਿੰਘ ਜੀ ਬੱਸੀ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ ।
Leave a Reply