Daily Suraj

ਪੰਜਾਬੀ

ਬਰਨਾਲਾ ਲਈ ਵੱਡੀ ਖ਼ਬਰ: ਫਿਰੋਜ਼ਪੁਰ–ਦਿੱਲੀ ਵੰਦੇ ਭਾਰਤ ਰੇਲ ਦਾ ਨਵਾਂ ਸਟਾਪ

17 Dec, 2025 10:05 PM

ਪੰਜਾਬ ਦੇ ਬਰਨਾਲਾ, ਮਾਨਸਾ, ਮਲੇਰਕੋਟਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲ ਦੇ ਬਰਨਾਲਾ ਵਿਖੇ ਸਟਾਪੇਜ (ਠਹਿਰਾਅ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

ਅੱਜ ਸੰਸਦ ਭਵਨ ਕੰਪਲੈਕਸ ਵਿੱਚ ਇਸ ਦਾ ਐਲਾਨ ਕਰਦਿਆਂ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਰਨਾਲਾ ਵਿੱਚ ਰੇਲਗੱਡੀ ਦੇ ਠਹਿਰਾਅ ਦੀ ਮੰਗ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਉਠਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ, ਰਾਜ ਸਭਾ ਮੈਂਬਰ ਰਾਜੇਂਦਰ ਗੁਪਤਾ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲ ਨੂੰ ਬਰਨਾਲਾ ਵਿਖੇ ਰੋਕਣ ਦੀ ਮੰਗ ਕੀਤੀ ਸੀ।
 

ਬਿੱਟੂ ਨੇ ਕਿਹਾ, "ਮੇਰੀ ਪਾਰਟੀ ਨੇ ਮੈਨੂੰ ਕਿਹਾ ਸੀ ਕਿ ਜਦੋਂ ਤੱਕ ਬਰਨਾਲਾ ਸਟਾਪੇਜ ਨੂੰ ਮਨਜ਼ੂਰੀ ਨਹੀਂ ਮਿਲਦੀ, ਮੈਂ ਪੰਜਾਬ ਨਾ ਜਾਵਾਂ। ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਇਹ ਮਨਜ਼ੂਰੀ ਮਿਲ ਗਈ ਹੈ ਅਤੇ ਰੇਲ ਹੁਣ ਬਰਨਾਲਾ ਰੁਕੇਗੀ।" ਉਨ੍ਹਾਂ ਅੱਗੇ ਕਿਹਾ ਕਿ ਇਸ ਫੈਸਲੇ ਦਾ ਬਰਨਾਲਾ ਦੇ ਨਾਲ-ਨਾਲ ਮਾਨਸਾ, ਮਲੇਰਕੋਟਲਾ ਅਤੇ ਸੰਗਰੂਰ ਦੀ ਆਰਥਿਕਤਾ 'ਤੇ ਬਹੁਤ ਚੰਗਾ ਪ੍ਰਭਾਵ ਪਵੇਗਾ।

Posted By: Daily Suraj Bureau

Latest News