ਅਕਾਲ ਗਲੈਕਸੀ ਸਕੂਲ ਵਿੱਚ ਸ਼ਹੀਦੀ ਸਪਤਾਹ ਨੂੰ ਸਮਰਪਿਤ ਸਮਾਗਮ ਕਰਵਾਇਆ
- ਪੰਜਾਬ
- 24 Dec,2024

ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ’ਚ ਪ੍ਰਿੰਸੀਪਲ ਮੋਨਾ ਘਈ ਦੀ ਅਗਵਾਈ ਅਧੀਨ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਸ਼ਹੀਦੀ ਸਪਤਾਹ ਨੂੰ ਸਮਰਪਿਤ ਸ਼ਬਦ ਗਾਇਨ ਤੇ ਸੁੰਦਰ ਦਸਤਾਰ ਸਜਾਓ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ’ਚ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਤੇ ਕਵੀਸ਼ਰੀ ਰਾਹੀਂ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਤੇ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਬੜੇ ਹੀ ਰਸਭਿੰਨੇ ਤੇ ਸ਼ਰਧਾ ਭਰਪੂਰ ਸ਼ਬਦਾਂ ਰਾਹੀਂ ਸਿੱਖ ਇਤਿਹਾਸ ’ਚ ਵਾਪਰੇ ਸ਼ਹੀਦੀ ਸਾਕੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਦਸਤਾਰ ਸਜਾਉਣ ਮੁਕਾਬਲੇ ’ਚ ਛੇਵੀਂ ਕਲਾਸ ’ਚੋਂ ਗੁਰਨੂਰ ਸਿੰਘ ਨੇ ਪਹਿਲਾ, ਅਬੀਜੋਤ ਸਿੰਘ ਨੇ ਦੂਸਰਾ, ਹਰਨੂਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਅਵਰਾਜ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਸੱਤਵੀਂ ਕਲਾਸ ’ਚੋਂ ਗੁਰਮੇਹਰਪਾਲ ਸਿੰਘ ਨੇ ਪਹਿਲਾ, ਅਗਮ ਸਿੰਘ ਨੇ ਦੂਸਰਾ, ਮਨਰੂਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਜਸ਼ਨਦੀਪ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਅੱਠਵੀਂ ਕਲਾਸ ’ਚੋਂ ਅਰਮਾਨਪ੍ਰੀਤ ਸਿੰਘ ਨੇ ਪਹਿਲਾ, ਅਬੀਜੋਤ ਸਿੰਘ ਨੇ ਦੂਸਰਾ, ਏਕਮਨੂਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਗੁਰਜ਼ਿੰਦਰ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਨੌਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ’ਚੋਂ ਸ਼ਹਿਬਾਜ਼ ਸਿੰਘ ਨੇ ਪਹਿਲਾ, ਗੁਨਤਾਜ ਸਿੰਘ ਨੇ ਦੂਸਰਾ, ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਗਗਨਦੀਪ ਸਿੰਘ ਤੇ ਮਨਵੀਰ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।
Posted By:

Leave a Reply