ਭਾਰਤ ਭੂਸ਼ਣ ਆਸ਼ੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਲੁਧਿਆਣਾ : ਕਾਂਗਰਸ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਨ ਆਸ਼ੂ (Punjab) ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਕਿਸ਼ੋਰੀ ਲਾਲ ਸ਼ਰਮਾ, ਪੰਜਾਬ ਕਾਂਗਰਸ ਦੇ ਇੰਚਾਰਜ਼ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ। ਦੱਸ ਦਈਏ ਕਿ ‘ਆਪ’ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਉਮੀਦਵਾਰ ਹਨ, ਜਦੋਂ ਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅਕਾਲੀ ਦਲ ਨੇ ਚੋਣਾਂ ਵਿੱਚ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ। ਹਾਲਾਂਕਿ, ਭਾਜਪਾ ਨੇ ਹਾਲੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਅੱਜ ਭਾਰਤ ਭੂਸ਼ਨ ਆਸ਼ੂ ਦੀ ਨਾਮਜ਼ਦਗੀ ਰੈਲੀ ਦੌਰਾਨ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੀ ਫਿਰੋਜ਼ਪੁਰ ਸੜਕ ਪੂਰੀ ਤਰ੍ਹਾਂ ਜਾਮ ਰਹੀ, ਆਸ਼ੂ ਦੇ ਕਾਫਲੇ ਵਿੱਚ ਲਗਭਗ 200 ਤੋਂ 250 ਵਾਹਨਾਂ ਦੀ ਭੀੜ ਨਜ਼ਰ ਆਈ। ਭਾਰਤ ਭੂਸ਼ਣ ਆਸ਼ੂ ਨੇ ਪਹਿਲਾਂ ਸੰਧੂ ਟਾਵਰ ਸਥਿਤ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕੀਤੀ, ਜਿਸ ਤੋਂ ਬਾਅਦ ਉਹ ਆਪਣੇ ਵਰਕਰਾਂ ਨਾਲ ਡੀਸੀ ਦਫ਼ਤਰ ਪਹੁੰਚੇ ਅਤੇ ਨਾਮਜ਼ਦਗੀ ਦਾਖਲ ਕੀਤੀ ।
ਬੀਤੀ ਸ਼ਾਮ ਇੱਕ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਦੇਬੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੀ ਅੱਜ ਦੁਪਹਿਰ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ।
#BharatBhushanAshu #PunjabElections #NominationFiled #Election2024 #PoliticalNews #IndianPolitics #ElectionCampaign #CongressLeader #PunjabPolitics
Posted By: Daily Suraj Bureau