Daily Suraj

ਪੰਜਾਬੀ

ਬਾਗੀ ਧੜਾ ਜੇਕਰ ਅਕਾਲੀ ਦਲ ਵਿੱਚ ਆਉਂਦਾ ਹੈ ਤਾਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ: ਬਿਕਰਮ ਸਿੰਘ ਮਜੀਠੀਆ

12 Dec, 2024 05:30 AM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਗਈ ਸਜ਼ਾ ਪੂਰੀ ਹੋਣ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਨਤਮਸਤਕ ਹੋ ਕੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਪੱਤਰ ਦੇ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਗਲ ਦੇ ਵਿੱਚ ਆਮ ਆਦਮੀ ਪਾਰਟੀ ਦਾ ਪਟਾ ਪਾ ਕੇ ਆਮ ਆਦਮੀ ਪਾਰਟੀ ਚ ਹੀ ਸ਼ਾਮਿਲ ਹੋ ਜਾਣਾ ਚਾਹੀਦਾ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਗੀ ਧੜਾ ਜੇਕਰ ਅਕਾਲੀ ਦਲ ਵਿੱਚ ਆਉਂਦਾ ਹੈ ਤਾਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ।  

Posted By: Daily Suraj Bureau

Latest News