ਦਿੱਲੀ ਰੇਲਵੇ ਸਟੇਸ਼ਨ ਭਗਦੜ ਮਾਮਲਾ: ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖ਼ਾਰਜ

ਦਿੱਲੀ ਰੇਲਵੇ ਸਟੇਸ਼ਨ ਭਗਦੜ ਮਾਮਲਾ: ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖ਼ਾਰਜ


ਨਵੀਂ ਦਿੱਲੀ : ਸੁਪਰੀਮ ਕੋਰਟ ਨੇ 15 ਫਰਵਰੀ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ਭਗਦੜ ਮਾਮਲੇ ਸੰਬੰਧੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਪਟੀਸ਼ਨਕਰਤਾ ਆਨੰਦ ਲੀਗਲ ਏਡ ਫੋਰਮ ਟਰੱਸਟ ਨੇ ਕਿਹਾ ਕਿ ਰੇਲਵੇ ਪ੍ਰਸ਼ਾਸਨ ਮੌਤਾਂ ਦੀ ਅਸਲ ਗਿਣਤੀ ਨੂੰ ਛੁਪਾ ਰਿਹਾ ਹੈ, ਜੋ ਕਿ 18 ਦੱਸੀ ਗਈ ਸੀ। ਇਸ ਤੋਂ ਇਲਾਵਾ, ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਦੱਸਿਆ ਕਿ ਚਸ਼ਮਦੀਦਾਂ ਦੇ ਅਨੁਸਾਰ ਭਗਦੜ ਦੌਰਾਨ ਲਗਭਗ 200 ਮੌਤਾਂ ਹੋਈਆਂ ਸਨ।

 ਅਦਾਲਤ ਨੇ ਪੁੱਛਿਆ ਕਿ ਕੀ ਪਟੀਸ਼ਨਕਰਤਾ ਦਾਅਵਾ ਕਰ ਰਿਹਾ ਹੈ ਕਿ ਰਾਜ ਸਰਕਾਰ ਇਸ ਮੁੱਦੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਰਹੀ ਹੈ ਅਤੇ 200 ਮੌਤਾਂ ਦੇ ਕਥਿਤ ਦਾਅਵੇ ਦਾ ਕੀ ਸਬੂਤ ਸੀ? ਪਟੀਸ਼ਨਕਰਤਾਵਾਂ ਦੇ ਵਕੀਲ ਨੂੰ ਸੰਖੇਪ ਵਿਚ ਸੁਣਨ ਤੋਂ ਬਾਅਦ, ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ। ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਅਦਾਲਤ ਵਿਚ ਆਉਣਾ ਚਾਹੀਦਾ ਹੈ।