Daily Suraj

ਪੰਜਾਬੀ

ਪੰਜਾਬ ਸਰਕਾਰ ਬਦਲ ਰਹੀ ਸੂਬੇ ਦੀ ਨੁਹਾਰ, ਪਿੰਡਾਂ ਵਿੱਚ ਵਿਕਾਸ ਦੀ ਨਵੀਂ ਲਹਿਰ : ਸੱਜਣ ਚੀਮਾ

23 Jan, 2026 08:06 PM

ਪਿੰਡ ਮਸੀਤਾਂ ਵਿੱਚ ਵਾਟਰ ਸਪਲਾਈ ਅਤੇ ਇੰਟਰਲੋਕ ਟਾਈਲਾਂ ਦੇ ਨਿਰਮਾਣ ਕਾਰਜ ਸ਼ੁਰੂਕਪੂਰਥਲਾ: (ਇੰਦਰਜੀਤ)ਪੰਜਾਬ ਸਰਕਾਰ ਦੀ ਵਿਕਾਸ ਪੱਖੀ ਨੀਤੀ ਸੂਬੇ ਦੀ ਤਸਵੀਰ ਅਤੇ ਤਕਦੀਰ ਦੋਵਾਂ ਨੂੰ ਨਵੀਂ ਦਿਸ਼ਾ ਦੇ ਰਹੀ ਹੈ। ਸ਼ਹਿਰਾਂ ਦੀ ਤਰਜ਼ ’ਤੇ ਹੁਣ ਪਿੰਡਾਂ ਵਿੱਚ ਵੀ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਮਸੀਤਾਂ ਵਿੱਚ ਵਾਟਰ ਸਪਲਾਈ ਅਤੇ ਇੰਟਰਲੋਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਨਗਰ ਸੁਧਾਰ ਟਰਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤੀ ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਸੱਜਣ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਹੁਣ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਬਿਹਤਰ ਸੁਵਿਧਾਵਾਂ ਲੋਕਾਂ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਪ੍ਰੋਜੈਕਟ ਨਾਲ ਪਿੰਡ ਵਾਸੀਆਂ ਨੂੰ ਸਾਫ਼ ਅਤੇ ਨਿਰੰਤਰ ਪੀਣਯੋਗ ਪਾਣੀ ਮਿਲੇਗਾ, ਜਦਕਿ ਇੰਟਰਲੋਕ ਟਾਈਲਾਂ ਨਾਲ ਗਲੀਆਂ ਪੱਕੀਆਂ, ਸੁੰਦਰ ਅਤੇ ਟਿਕਾਊ ਬਣਨਗੀਆਂ।

Posted By: Daily Suraj Bureau

Latest News