ਕਾਂਗਰਸ ਪਾਰਟੀ ਨੇ ਗਿੱਲ ਦੀ ਅਗਵਾਈ ’ਚ ਕੀਤਾ ਰੋਸ ਪ੍ਰਦਰਸ਼ਨ
- ਪੰਜਾਬ
- 20 Jan,2025

ਪੱਟੀ : ਕਾਂਗਰਸ ਪਾਰਟੀ ਦੀ ਆਹਲਾ ਹਾਈਕਮਾਂਡ ਵੱਲੋਂ ਦਿੱਤੇ ਗਏ ਪ੍ਰੋਗਰਾਮ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਦੇ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਅਤੇ ਸਾਬਕਾ ਐੱਮਐੱਲਏ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਦੇ ਬਲਾਕ ਪੱਟੀ ਅਤੇ ਨੌਸ਼ਹਿਰਾ ਪੰਨੂਆਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੋਲੀ ਗਈ ਭੱਦੀ ਸ਼ਬਦਾਵਲੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਭਾਜਪਾ ਦੀ ਦਲਿਤ ਵਿਰੋਧੀ ਸੋਚ ਇਕ ਅਜਿਹੀ ਸ਼ਖ਼ਸੀਅਤ ਨੂੰ ਵੀ ਨਹੀਂ ਬਖ਼ਸ਼ਦੀ, ਜਿਸ ਨੇ ਭਾਰਤ ਦੇ ਸੰਵਿਧਾਨ ਨੂੰ ਨਿਰਮਤ ਕਰਨ ਵਿਚ ਫ਼ਖ਼ਰ ਯੋਗ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੀ ਗੁਸਤਾਖ਼ੀ ਕਰਨ ਲਈ ਅਮਿਤ ਸ਼ਾਹ ਨੂੰ ਭਾਰਤ ਦੇ ਸਮੂਹ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗਦੇ ਹੋਏ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ। ਗਿੱਲ ਨੇ ਕਿਹਾ ਕਿ ਭਾਜਪਾ ਨੇ ਇਤਿਹਾਸ ਵਿਚ ਕੋਈ ਜਿਕਰਯੋਗ ਕੰਮ ਨਹੀਂ ਕੀਤਾ। ਇਸ ਲਈ ਉਹ ਸਮੇਂ-ਸਮੇਂ ’ਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਅਤੇ ਮਹਾਤਮਾ ਗਾਂਧੀ ਜੀ ਦੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਦੀ ਰਹਿੰਦੀ ਹੈ।
Posted By:

Leave a Reply