ਅਕਾਲੀ ਆਗੂ ਚੰਦੂਮਾਜਰਾ ਦੇ ਅਕਾਊਂਟ ਤੋਂ ਸ਼ੱਕੀ ਪੋਸਟਾਂ, ਹੈਕਿੰਗ ਦਾ ਸ਼ੱਕ
- ਪੰਜਾਬ
- (Asia/Kolkata)
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ (Punjab) ਦਾ ਸੋਸ਼ਲ ਮੀਡੀਆ ਅਕਾਊਂਟ ਹੈਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਾਂ ਨੂੰ ਹੈਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਕੁਝ ਇਤਰਾਜ਼ਯੋਗ ਵੀਡੀਓ ਵੀ ਅਪਲੋਡ ਕੀਤੇ। ਹਾਲਾਂਕਿ, ਸਾਬਕਾ ਸੰਸਦ ਮੈਂਬਰ ਦੀ ਤਕਨੀਕੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਸਮਗਰੀ ਨੂੰ ਹਟਾ ਦਿੱਤਾ। ਇਸ ਦੀ ਜਾਣਕਾਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੁਦ ਸੋਸ਼ਲ ਮੀਡੀਆ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ- ”ਸਤਿ ਸ਼੍ਰੀ ਅਕਾਲ ਜੀ ਮੈਂ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਅੱਜ ਰਾਤ ਕੁੱਝ ਦੇਰ ਪਹਿਲਾਂ ਸ਼ਰਾਰਤੀ ਅਨਸਰਾਂ ਵੱਲੋਂ ਮੇਰੇ ਵੱਟਸਐੱਪ, ਫੇਸਬੁੱਕ ਅਤੇ ਇੰਸਟਾਗ੍ਰਾਮ ਖਾਤਿਆਂ ਨੂੰ ਹੈਕ ਕਰਕੇ ਇਤਰਾਜ਼ਯੋਗ ਵੀਡੀਓ ਅਪਲੋਡ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਡੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਸਮੱਗਰੀ ਨੂੰ ਹਟਾ ਦਿੱਤਾ ਗਿਆ ਹੈ। ਇਸ ਘਟਨਾ ਸਬੰਧੀ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਆਪ ਜੀ ਨੂੰ ਅਪੀਲ ਹੈ ਕਿ ਕਿਸੇ ਵੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।” ਦੱਸ ਦਈਏ ਕਿ ਚੰਦੂਮਾਜਰਾ ਪੰਥਕ ਰਾਜਨੀਤੀ ਦੇ ਪ੍ਰਮੁੱਖ ਚਿਹਰਿਆਂ ‘ਚੋ ਇਕ ਹਨ।
Leave a Reply