ਦਿੱਲੀ 'ਚ ਜਸ਼ਨ ਦੀ ਤਿਆਰੀ, ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ
- ਰਾਜਨੀਤੀ
- 24 Jun,2025

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵੱਲੋਂ ਭਲਕੇ 25 ਜੂਨ ਨੂੰ ਦਿੱਲੀ ਵਿਖੇ ਕਪੂਰਥਲਾ ਹਾਊਸ ਵਿੱਚ ਪੰਜਾਬ ਤੇ ਗੁਜਰਾਤ ’ਚ ਵਿਧਾਨ ਸਭਾ ਜ਼ਿਮਨੀ ਚੋਣਾਂ ਦੌਰਾਨ ਹੋਈ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ ਜਾਵੇਗਾ। ਇਹ ਜਸ਼ਨ 25 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਮਨਾਇਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਤੇ ਹਰਿਆਣਾ ਦੇ ਸੀਨੀਅਰ ਆਗੂ ਸ਼ਾਮਿਲ ਹੋਣਗੇ।
ਗ਼ੌਰਤਲਬ ਹੈ ਕਿ ਲੰਘੇ ਦਿਨ ਆਏ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਨਾਲ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਗੁਜਰਾਤ ਵਿੱਚ ਦੋ ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਨੇ ਇੱਕ ਸੀਟ ’ਤੇ ਵੱਡੇ ਫਰਕ ਨਾਲ ਜਿੱਤ ਦਰਜ ਕਰਵਾਈ ਹੈ।
#AAPVictory #ByElectionWin #DelhiPolitics #AAPCelebration #AamAadmiParty #PoliticalNews #ByPollResults #VictoryCelebration #IndianPolitics #Kejriwal
Posted By:

Leave a Reply