Daily Suraj

ਪੰਜਾਬੀ

ਪ੍ਰਧਾਨ ਮੰਤਰੀ ਮੋਦੀ ਦੇ ਗੁਜਰਾਤ ਦੌਰੇ ਦਾ ਅੱਜ ਦੂਜਾ ਦਿਨ

27 May, 2025 09:05 PM

ਅਹਿਮਦਾਬਾਦ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਜਰਾਤ ਦੌਰੇ ਦਾ ਦੂਜਾ ਦਿਨ ਹੈ। ਉਹ ਗਾਂਧੀਨਗਰ ਵਿਚ 2 ਕਿਲੋਮੀਟਰ ਲੰਬਾ ਰੋਡ ਸ਼ੋਅ ਕਰ ਰਹੇ ਹਨ। ਇਸ ਤੋਂ ਬਾਅਦ ਉਹ ਮਹਾਤਮਾ ਮੰਦਰ ਵਿਖੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੇ। ਇਸ ਤੋਂ ਬਾਅਦ, ਉਹ ਸੂਰਤ ਵਿਚ 145 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਾਈਲਡ ਵੈਲੀ ਬਾਇਓਡਾਇਵਰਸਿਟੀ ਪਾਰਕ’ ਦਾ ਵਰਚੁਅਲੀ ਉਦਘਾਟਨ ਵੀ ਕਰਨਗੇ ਤੇ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋ ਜਾਣਗੇ।  ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿਚ ਲੋਕ ਪ੍ਰਧਾਨ ਮੰਤਰੀ ਮੋਦੀ ਦੀ ਇਕ ਝਲਕ ਦੇਖਣ ਲਈ ਇਕੱਠੇ ਹੋਏ, ਕਈਆਂ ਨੇ ਆਪਣੇ ਹੱਥਾਂ ਵਿਚ ਰਾਸ਼ਟਰੀ ਤਿਰੰਗਾ ਝੰਡਾ ਫੜਿਆ ਹੋਇਆ ਸੀ। ਰੋਡ ਸ਼ੋਅ ਦੇ ਸਾਰੇ ਰਸਤੇ ’ਤੇ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਆਪ੍ਰੇਸ਼ਨ ਸੰਧੂਰ ਲਈ ਵਧਾਈ ਦਿੱਤੀ ਗਈ ਸੀ। ਕਲਾਕਾਰਾਂ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਗੁਜਰਾਤੀ ਲੋਕ ਨਾਚ ਗਰਬਾ ਪੇਸ਼ ਕੀਤਾ।

#PMModi #GujaratVisit #ModiInGujarat #DevelopmentTour #ModiYatra #GujaratNews #IndiaPM #NarendraModi #DayTwoVisit #VikasYatra

Posted By: Daily Suraj Bureau

Latest News