Daily Suraj

ਪੰਜਾਬੀ

ਅਕਾਲ ਡਿਗਰੀ ਕਾਲਜ ਵਿਖੇ ' ਐਨ.ਐਸ.ਐਸ. ਦਿਵਸ' ਮਨਾਇਆ

29 Sep, 2026 05:59 PM

150 ਵਲੰਟੀਅਰਾਂ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਦਾ ਲਿਆ ਸੰਕਲਪ ਲੌਂਗੋਵਾਲ, ( ਜਗਸੀਰ ਸਿੰਘ ) - ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ) ਪੂਰੇ ਉਤਸ਼ਾਹ, ਨਾਲ ਮਨਾਇਆ ਗਿਆ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਕਾਲਜ ਦੇ 150 ਵਲੰਟੀਅਰਾਂ (90 ਲੜਕੀਆਂ ਅਤੇ 60 ਲੜਕਿਆਂ) ਨੇ ਪੂਰੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਪ੍ਰੋਗਰਾਮ ਅਫ਼ਸਰ ਡਾ. ਗੁਰਦੀਪ ਸਿੰਘ ਨੇ ਆਏ ਮਹਿਮਾਨਾਂ, ਸਟਾਫ਼ ਅਤੇ ਵਲੰਟੀਅਰਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਸੇਵਾ-ਭਾਵਨਾ, ਅਨੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੇ ਗੁਣ ਪੈਦਾ ਕਰਦੀਆਂ ਹਨ। ਕਾਲਜ ਦੇ ਡਾ. ਜੋਗਿੰਦਰ ਸਿੰਘ ਨੇ ਐਨ.ਐਸ.ਐਸ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਲਹਿਰ ਦਾ ਮੂਲ ਮੰਤਰ “ਮੈਂ ਨਹੀਂ, ਤੁਸੀਂ” ਹੈ। ਉਨ੍ਹਾਂ ਵਲੰਟੀਅਰਾਂ ਵੱਲੋਂ ਵਾਤਾਵਰਣ ਸੰਭਾਲ, ਸਫ਼ਾਈ ਅਭਿਆਨ ਅਤੇ ਲੋਕ-ਭਲਾਈ ਕਾਰਜਾਂ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਪੁਰਜ਼ੋਰ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਸਮੂਹ ਵਲੰਟੀਅਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਐਨ.ਐਸ.ਐਸ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਐਨ.ਐਸ.ਐਸ ਕੇਵਲ ਇੱਕ ਗਤੀਵਿਧੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਦਾ ਇੱਕ ਮਜ਼ਬੂਤ ਜ਼ਰੀਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅਤੇ ਗਿਆਨ ਦੀ ਵਰਤੋਂ ਸਮਾਜ ਦੇ ਭਲੇ ਲਈ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਕਮਲਜੀਤ ਕੌਰ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਸਮੂਹ ਸਟਾਫ਼ ਅਤੇ ਵਲੰਟੀਅਰਾਂ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ। ਇਹ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਪ੍ਰੇਮ, ਸਮਾਜਿਕ ਜ਼ਿੰਮੇਵਾਰੀ ਅਤੇ ਮਾਨਵਤਾ ਦੀ ਸੇਵਾ ਲਈ ਨਵੀਂ ਊਰਜਾ ਅਤੇ ਪ੍ਰੇਰਨਾ ਭਰਨ ਵਿੱਚ ਸਫ਼ਲ ਰਿਹਾ।

Posted By: Daily Suraj Bureau

Latest News