ਯੂਨੀਅਨਾਂ ਦੇ ਆਗੂ ਇਕ ਦਿਨ ਦੀ ਭੁੱਖ ਹੜਤਾਲ 'ਤੇ ਬੈਠਣਗੇ

ਯੂਨੀਅਨਾਂ ਦੇ ਆਗੂ ਇਕ ਦਿਨ ਦੀ ਭੁੱਖ ਹੜਤਾਲ 'ਤੇ ਬੈਠਣਗੇ

ਅੰਮ੍ਰਿਤਸਰ – ਸਿਹਤ ਵਿਭਾਗ ਦੀਆਂ ਪ੍ਰਮੁੱਖ ਜਥੇਬੰਦੀਆਂ, ਜਿਵੇਂ ਕਿ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ, ਮਲਟੀਪਰਪਜ ਹੈਲਥ ਸੁਪਰਵਾਈਜਰ ਯੂਨੀਅਨ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਏਐੱਨਐੱਮ ਐਲਐਚਵੀ ਯੂਨੀਅਨ, ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ, ਪੈਰਾ ਮੈਡੀਕਲ ਅਤੇ ਹੈਲਥ ਇੰਪਲਾਈਜ ਐਸੋਸੀਏਸ਼ਨ ਨੇ ਇੱਕ ਹੰਗਾਮੀ ਮੀਟਿੰਗ ਕਰਕੇ ਮੌਜੂਦਾ ਨਾਜ਼ੁਕ ਹਾਲਾਤਾਂ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਿਰ ਕੀਤੀ। ਬਾਬਾ ਸ਼ਮਸ਼ੇਰ ਸਿੰਘ ਕੋਹਰੀ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਨੈਤਿਕ ਹਮਾਇਤ ਕੀਤੀ ਜਾਵੇਗੀ। ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਨੇ ਸੋਚ-ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਕਿ 20 ਦਸੰਬਰ ਨੂੰ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਵਿਖੇ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦੇ ਇਕੱਠੇ ਹੋ ਕੇ ਇਕ ਦਿਨ ਦੀ ਭੁੱਖ ਹੜਤਾਲ ਕਰਣਗੇ ਅਤੇ ਡੱਲੇਵਾਲ ਦੀ ਤੰਦਰੁਸਤੀ ਦੀ ਕਾਮਨਾ ਕਰਨਗੇ। ਇਸ ਮੌਕੇ ਹਾਜ਼ਰ ਆਗੂਆਂ ਨੇ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨ, ਮਜਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀ ਦੀ ਨਿੰਦਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਹਾਜ਼ਰ ਆਗੂਆਂ ਬਾਬਾ ਮਲਕੀਅਤ ਸਿੰਘ ਭੱਟੀ, ਗੁਰਦੇਵ ਸਿੰਘ ਢਿੱਲੋਂ, ਪਰਮਜੀਤ ਸਿੰਘ ਸੰਘਾ, ਬਲਦੇਵ ਸਿੰਘ ਝੰਡੇਰ, ਅਸ਼ੋਕ ਕੁਮਾਰ ਸ਼ਰਮਾ, ਤ੍ਰਿਪਤਾ ਸ਼ਰਮਾ, ਜਗਤਬੀਰ ਸਿੰਘ ਢਿੱਲੋਂ, ਜਸਮੇਲ ਸਿੰਘ ਵੱਲਾ, ਸੁਖਵੰਤ ਸਿੰਘ ਸੰਧੂ, ਹਰਕਮਲ ਸਿੰਘ ਸੈਣੀ, ਸੁਖਦੇਵ ਸਿੰਘ ਭੁੱਲਰ, ਹਰਵਿੰਦਰ ਸਿੰਘ ਬੱਲ, ਸੰਜੀਵ ਕੁਮਾਰ, ਰਣਜੋਧ ਸਿੰਘ ਸੰਘਾ, ਪਲਵਿੰਦਰ ਸਿੰਘ ਧੰਮੂ, ਗੁਰਦੇਵ ਸਿੰਘ ਬੱਲ ਆਦਿ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਮਜਦੂਰ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ।