ਸੁਨੀਲ ਜਾਖੜ ਵੱਲੋਂ ਅੰਮ੍ਰਿਤਸਰ ਮੂਰਤੀ ਛੇੜਛਾੜ ਘਟਨਾ ਦੀ ਨਿੰਦਾ

ਸੁਨੀਲ ਜਾਖੜ ਵੱਲੋਂ ਅੰਮ੍ਰਿਤਸਰ ਮੂਰਤੀ ਛੇੜਛਾੜ ਘਟਨਾ ਦੀ ਨਿੰਦਾ

ਚੰਡੀਗੜ੍ਹ : ਅੰਮ੍ਰਿਤਸਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਦੀ ਘਟਨਾ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਦੁੱਖ ਪ੍ਰਗਟਾਇਆ ਹੈ। ਜਾਖੜ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਾਖੜ ਨੇ ਕਿਹਾ ਕਿ “ਅਜਿਹੇ ਗੁਨਾਹ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਅਜਿਹੀਆਂ ਘਟਨਾਵਾਂ ਰਾਜ ਵਿਚ ਅਫ਼ਰਾ-ਤਫ਼ਰੀ ਦੇ ਮਾਹੌਲ ਦਾ ਸਿੱਟਾ ਹਨ।” ਉਨ੍ਹਾਂ ਕਿਹਾ ਕਿ ਐਸੀ ਘਟਨਾਵਾਂ ਪੰਜਾਬ ਦੇ ਭਾਈਚਾਰਕ ਸਾਂਝ ਲਈ ਖ਼ਤਰਾ ਬਣ ਸਕਦੀਆਂ ਹਨ ਅਤੇ ਇਨ੍ਹਾਂ ਨੂੰ ਹਰ ਹਾਲਤ ਵਿਚ ਰੋਕਣ ਦੀ ਲੋੜ ਹੈ।

ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਚਿੰਤਾ ਜਤਾਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ, “ਆਪ ਦੀ ਸਰਕਾਰ ਨੂੰ ਦਿੱਲੀ ਦਾ ਖਿਆਲ ਛੱਡ ਕੇ ਪੰਜਾਬ ਦੇ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੀਆਂ ਜ਼ਮੀਨੀ ਸਮੱਸਿਆਵਾਂ ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਸਭ ਤੋਂ ਪਹਿਲਾਂ ਜ਼ਰੂਰੀ ਹੈ।”

ਸੂਬਾ ਪ੍ਰਧਾਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵਕਾਲਤ ਕੀਤੀ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਲਈ ਕਿਹਾ। 

#SunilJakhar #BJPPunjab #AmbedkarStatue #AmritsarIncident #PunjabPolitics #AAPvsBJP #PeaceAndHarmony #StrictAction