ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ : ਡਾ. ਗੁਰਮੀਤ ਲਾਲ
- ਪੰਜਾਬ
- 08 Jan,2025

ਜਲੰਧਰ : ਜ਼ਿਲ੍ਹੇ ’ਚ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਬੁੱਧਵਾਰ ਨੂੰ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਿਹਤ ਸੇਵਾਵਾਂ ਜਨ-ਜਨ ਤੱਕ ਪਹੁੰਚਾਉਣ ਲਈ ਚੱਲ ਰਹੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦਾ ਰੀਵਿਊ ਕੀਤਾ ਗਿਆ। ਮੀਟਿੰਗ ਦੌਰਾਨ ਐੱਸਐੱਮਓਜ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀਆਂ ਰਿਪੋਰਟਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਇਸ ਲਈ ਇਸ ’ਚ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਨੇ ਮੀਟਿੰਗ ਦੌਰਾਨ ਹੈਲਥ ਵੈਲਨੇਸ ਸੈਂਟਰਜ਼, ਪੀਐੱਚਸੀਜ਼ ਤੇ ਆਮ ਆਦਮੀ ਕਲੀਨਿਕਾਂ ਦੀ ਆਯੁਸ਼ਮਾਨ ਆਰੋਗਯ ਕੇਂਦਰ ’ਚ ਹੋ ਰਹੀ ਰੀ-ਬ੍ਰਾਂਡਿੰਗ ਦੇ ਕੰਮ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੂਰਾ ਕਰਨ ’ਤੇ ਜ਼ੋਰ ਦਿੱਤਾ। ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸਰਕਾਰ ਦਾ ਵਿਸ਼ੇਸ਼ ਪ੍ਰੋਜੈਕਟ ਹੈ। ਉਨ੍ਹਾਂ ਨੇ ਸਮੂਹ ਐੱਸਐੱਮਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਅਧੀਨ ਆਉਂਦੇ ਹਰ ਆਮ ਆਦਮੀ ਕਲੀਨਿਕ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਤੇ ਮਿਲਣ ਵਾਲੀਆਂ ਦਵਾਈਆਂ ਦੀ ਮਿਕਦਾਰ ਪੂਰੀ ਹੋਵੇ। ਇਸ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਸੁਪਰਵਿਜ਼ਨ ਕੀਤੀ ਜਾਵੇ। ਡਾ. ਗੁਰਮੀਤ ਲਾਲ ਨੇ 100 ਦਿਨਾਂ ਦੀ ਟੀਬੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਟੀਬੀ ਦੀ ਰੋਕਥਾਮ ਲਈ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਇਸ ਦੌਰਾਨ ਉਨ੍ਹਾਂ ਵੱਲੋਂ ਬੱਚਿਆਂ
Posted By:

Leave a Reply