ਅਕਾਲੀ ਦਲ ਸੁਧਾਰ ਲਹਿਰ ਭੰਗ
- ਪੰਜਾਬ
- 09 Dec,2024

ਅੰਮ੍ਰਿਤਸਰ : ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਕਿਹਾ ਕਿ ਅੱਜ ਸੁਧਾਰ ਲਹਿਰ ਦਾ ਢਾਂਚਾ ਭੰਗ ਹੋਣ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹਰ ਕੋਈ ਅਕਾਲੀ ਦਲ ਵਿੱਚ ਸ਼ਾਮਲ ਹੋਵੇਗਾ। ਅਕਾਲੀ ਦਲ ਦੀ ਮਜ਼ਬੂਤੀ ਲਈ ਵੱਧ ਚੜ ਕੇ ਕੰਮ ਕੀਤਾ ਜਾਵੇਗਾ।
ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਅੱਜ ਸੋਮਵਾਰ ਨੂੰ ਪੂਰੀ ਹੋ ਗਈ। ਜਿਸ ਤੋਂ ਬਾਅਦ ਸਮੁੱਚਾ ਬਾਗੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਇਆ।ਬਾਗੀ ਧੜੇ ਨੇ ਐਲਾਨ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਸੁਧਾਰ ਲਹਿਰ ਦਾ ਢਾਂਚਾ ਭੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ
Posted By:

Leave a Reply