ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 300 ਮੀਟਰ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ
- ਸ਼੍ਰੀ ਫਤਿਹਗੜ੍ਹ ਸਾਹਿਬ
- (Asia/Kolkata)
ਫਤਹਿਗੜ੍ਹ ਸਾਹਿਬ,( ਮੁਖ਼ਤਿਆਰ ਸਿੰਘ)
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਮਿਤੀ 4 ਜਨਵਰੀ 2026 ਨੂੰ ਹੋਣ ਵਾਲੀ ਐਨ.ਐਮ.ਐਮ.ਐਸ./ਪੀ.ਐਸ.ਟੀ.ਐਸ.ਈ ਵਜੀਫ਼ਾ ਪ੍ਰੀਖਿਆ ਦੇ ਮੱਦੇਨਜ਼ਰ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਕੀਤੇ ਗਏ 08 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿੱਚ (ਪ੍ਰੀਖਿਆ ਵਾਲੇ ਦਿਨ) ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਜਾਰੀ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਇਹ ਪ੍ਰੀਖਿਆ ਜ਼ਿਲ੍ਹੇ ਦੇ 8 ਪ੍ਰੀਖਿਆ ਕੇਂਦਰਾਂ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਹਿੰਦ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਸੀ ਪਠਾਣਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਗੋਬਿੰਦਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਐਸ.ਓ.ਈ.) ਖਮਾਣੋਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)(ਐਸ.ਓ.ਈ.) ਅਮਲੋਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਘੋਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਹਿੰਦ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮੰਡਗੜ੍ਹ ਵਿਖੇ ਕਰਵਾਈ ਜਾਣੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਦੇਣ ਵਾਲਿਆਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ ਜਿਸ ਨਾਲ ਜਿਥੇ ਪ੍ਰੀਖਿਆ ਕੇਂਦਰਾਂ ਦੇ ਮਾਹੌਲ 'ਤੇ ਅਸਰ ਪੈਂਦਾ ਹੈ, ਉੱਥੇ ਕਈ ਤਰਾਂ ਦੇ ਝਗੜੇ ਆਦਿ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰ੍ਹਾਂ ਦੀਆ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਫ਼-ਸੁਥਰੇ ਅਤੇ ਸੁਚੱਜੇ ਢੰਗ ਨਾਲ ਪ੍ਰੀਖਿਆਵਾਂ ਕਰਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਜਾਵੇ।
Leave a Reply