Daily Suraj

ਪੰਜਾਬੀ

ਕੇਂਦਰ ਦੀ ਭਾਜਪਾ ਸਰਕਾਰ ਦਾ ਧੰਨਵਾਦ, ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਨੂੰ ਮਿਲੀ ਵੱਡੀ ਸੌਗਾਤ :- ਦਾਮਨ ਬਾਜਵਾ

31 Dec, 2025 05:33 PM

ਸੁਨਾਮ ਊਧਮ ਸਿੰਘ ਵਾਲਾ (ਜਗਸੀਰ ਸਿੰਘ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਵਿੱਚ ਸੀਵਰੇਜ ਸਹੂਲਤ ਤੋਂ ਵਾਂਝੇ ਰਹਿ ਗਏ ਘਰਾਂ ਤੱਕ ਸੀਵਰੇਜ ਕੁਨੈਕਸ਼ਨ ਪਹੁੰਚਾਉਣ ਲਈ 29.82 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਪ੍ਰੋਜੈਕਟ ਹੇਠ 14.91 ਕਰੋੜ ਰੁਪਏ (50 ਪ੍ਰਤੀਸ਼ਤ ਹਿੱਸਾ) ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੇ ਸਮੂਹ ਨਿਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਬਿਹਤਰ ਜੀਵਨ ਮੁਹੱਈਆ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਦਾਮਨ ਬਾਜਵਾ ਬਾਜਵਾ ਨੇ ਕਿਹਾ ਕਿ ਸਫ਼ਾਈ ਨੂੰ ਤਰਜੀਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। 
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਉਨ੍ਹਾਂ ਦੀ ਪਹਿਲ ’ਤੇ ਸ਼ਹਿਰ ਦੇ ਬਿਲਕੁਲ ਵਿਚਕਾਰੋਂ ਕਈ ਕੂੜੇ ਦੇ ਡੰਪ ਹਟਾਏ ਗਏ ਸਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਫ਼ਾਈ ਮੁਹਿੰਮਾਂ ਨੂੰ ਪਹਿਲ ਦੇ ਆਧਾਰ ’ਤੇ ਜਾਰੀ ਰੱਖਿਆ ਜਾਵੇਗਾ।

Posted By: Daily Suraj Bureau

Latest News