Daily Suraj

ਪੰਜਾਬੀ

ਕੈਨੇਡਾ ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ, 24 ਸਾਲਾ ਅਨਮੋਲਦੀਪ ਕੌਰ ਨੇ ਤੋੜਿਆ ਦਮ

20 Aug, 2026 09:22 AM

ਕੈਨੇਡਾ ਵਿੱਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ 24 ਸਾਲਾ ਅਨਮੋਲਦੀਪ ਕੌਰ ਵਜੋਂ ਹੋਈ ਹੈ, ਜੋ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਡੋਡ ਦੀ ਰਹਿਣ ਵਾਲੀ ਸੀ। ਮਿਲੀ ਜਾਣਕਾਰੀ ਮੁਤਾਬਕ ਅਨਮੋਲਦੀਪ ਕੌਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਡੋਡ ਦੇ ਵਸਨੀਕ ਜਰਨੈਲ ਸਿੰਘ ਨੇ ਕਰੀਬ ਚਾਰ ਸਾਲ ਪਹਿਲਾਂ ਆਪਣੀ ਧੀ ਅਨਮੋਲਦੀਪ ਕੌਰ ਨੂੰ ਸਟੱਡੀ ਵੀਜ਼ਾ ’ਤੇ ਕੈਨੇਡਾ ਦੇ ਵਿਨੀਪੈਗ ਭੇਜਿਆ ਸੀ। ਅਨਮੋਲਦੀਪ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ ਅਤੇ ਸਥਾਈ ਨਿਵਾਸ (PR) ਲਈ ਵੀ ਅਰਜ਼ੀ ਦਿੱਤੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਅਨਮੋਲਦੀਪ ਕੌਰ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਅਨਮੋਲਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਕੀਤੀ ਗਈ ਹੈ।

Latest News