ਅਕਾਲ ਤਖਤ ’ਤੇ ਸਵੇਰ ਦੀ ਥਾਂ ਸ਼ਾਮ ਨੂੰ ਪੇਸ਼ ਹੋਣਗੇ ਭਗਵੰਤ ਮਾਨ

ਅਕਾਲ ਤਖਤ ’ਤੇ ਸਵੇਰ ਦੀ ਥਾਂ ਸ਼ਾਮ ਨੂੰ ਪੇਸ਼ ਹੋਣਗੇ ਭਗਵੰਤ ਮਾਨ

ਮੁੱਖ ਮੰਤਰੀ ਨੇ ਰੁਝੇਂਵਿਆਂ ਦਾ ਹਵਾਲਾ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਅਕਾਲ ਤਖਤ ਦੇ ਸਕੱਤਰੇਤ ਵਿਚ ਹੁਣ ਸਵੇਰੇ 10 ਵਜੇ ਦੀ ਥਾਂ ਸ਼ਾਮ 4:30 ਵਜੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਗੇ। ਇਹ ਸਮਾਂ ਮੁੱਖ ਮੰਤਰੀ ਦੇ ਰੁਝੇਵੇਂ ਕਾਰਨ ਬਦਲਿਆ ਗਿਆ ਹੈ। ਇਸ ਸਬੰਧ ਵਿੱਚ ਅਕਾਲ ਤਖਤ ਦੇ ਸਕੱਤਰੇਤ ਵੱਲੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 15 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵੱਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸ਼ਾਮ ਵੇਲੇ 4:30 ਵਜੇ ਦਾ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸੇ ਦਿਨ ਰਾਸ਼ਟਰਪਤੀ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ ਜਿੱਥੇ ਮੁੱਖ ਮੰਤਰੀ ਵੱਲੋਂ ਵੀ ਸ਼ਮੂਲੀਅਤ ਕੀਤੇ ਜਾਣ ਦੀ ਸੰਭਾਵਨਾ ਹੈ।