Daily Suraj

ਪੰਜਾਬੀ

ਚੰਡੀਗੜ੍ਹ ਸਕੱਤਰੇਤ ਵਿੱਚ ਦੁਖਦਾਈ ਘਟਨਾ, ਮੁਲਾਜ਼ਮ ਨੇ ਛੱਤ ਤੋਂ ਛਾਲ ਮਾਰ ਕੇ ਜੀਵਨ ਲਿਆ ਖਤਮ

25 Feb, 2026 02:35 PM

ਹਰਿਆਣਾ ਸਿਵਲ ਸਕੱਤਰੇਤ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮੁਲਾਜ਼ਮ ਨੇ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ, ਜੋ ਹਰਿਆਣਾ ਦੇ ਇੱਕ ਆਈਏਐਸ ਅਧਿਕਾਰੀ ਨਾਲ ਬਤੌਰ ਸਕੱਤਰ ਤੌਰ ‘ਤੇ ਨਿਯੁਕਤ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਰੰਭਿਕ ਜਾਣਕਾਰੀ ਮੁਤਾਬਕ, ਗਣੇਸ਼ ਦਾਸ ਅਰੋੜਾ ਨੇ ਲਗਭਗ 15 ਦਿਨ ਪਹਿਲਾਂ ਵੀ ਸਕੱਤਰੇਤ ਦੀ ਛੱਤ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉੱਥੇ ਮੌਜੂਦ ਲੋਕਾਂ ਨੇ ਸਮੇਂ ਸਿਰ ਉਸ ਨੂੰ ਰੋਕ ਲਿਆ ਸੀ। ਅੱਜ ਦੁਪਹਿਰ ਸਮੇਂ ਉਹ ਮੁੜ ਸਕੱਤਰੇਤ ਦੀ ਛੱਤ ‘ਤੇ ਪਹੁੰਚੇ ਅਤੇ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸੈਕਟਰ 16 ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Posted By: Daily Suraj Bureau

Latest News