Daily Suraj

ਪੰਜਾਬੀ

ਗੁਰਦਾਸਪੁਰ ਵਿੱਚ ਫਾਇਰਿੰਗ ਦੀ ਵਾਰਦਾਤ, ਨੌਜਵਾਨ ਦੀ ਮੌਕੇ ‘ਤੇ ਮੌਤ

28 Jan, 2026 12:58 PM

ਗੁਰਦਾਸਪੁਰ (Gurdaspur) ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿੱਚ ਅੱਜ ਸਵੇਰ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੈਡੀਕਲ ਸਟੋਰ ਦਾ ਮਾਲਕ ਸੀ। ਮ੍ਰਿਤਕ ਦੀ ਪਛਾਣ ਰਣਦੀਪ ਸਿੰਘ ਵਜੋਂ ਹੋਈ ਹੈ। ਉਸ ‘ਤੇ ਇਹ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਅੱਜ ਸਵੇਰੇ ਆਪਣਾ ਮੈਡੀਕਲ ਸਟੋਰ ਖੋਲ੍ਹਣ ਲਈ ਘਰੋਂ ਨਿਕਲਿਆ ਸੀ। ਇਸ ਹਮਲੇ ‘ਚ ਉਸ ਦੀ ਜਾਨ ਚਲੀ ਗਈ। ਵਾਰਦਾਤ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਮੈਡੀਕਲ ਸਟੋਰ ਮਾਲਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ।

Latest News