ਹਾਈ ਕੋਰਟ ਦੇ ਜੱਜਾਂ ਵਿਰੁੱਧ ਲੋਕਪਾਲ ਜਾਂਚ, ਸੁਪਰੀਮ ਕੋਰਟ ਨੇ ਲਗਾਈ ਰੋਕ
- ਰਾਸ਼ਟਰੀ
- 20 Feb,2025

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਲੋਕਪਾਲ ਦੇ ਉਸ ਹੁਕਮ ’ਤੇ ਰੋਕ ਲਗਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਉਸ ਕੋਲ ਹਾਈ ਕੋਰਟ ਦੇ ਜੱਜਾਂ ਵਿਰੁੱਧ ਸ਼ਿਕਾਇਤਾਂ ਦੀ ਜਾਂਚ ਕਰਨ ਦਾ ਅਧਿਕਾਰ ਖੇਤਰ ਹੈ। ਜਸਟਿਸ ਬੀ.ਆਰ. ਗਵਈ, ਸੂਰਿਆ ਕਾਂਤ ਅਤੇ ਅਭੈ ਐਸ ਓਕਾ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਕਿਹਾ ਕਿ ਇਹ ਬਹੁਤ ਹੀ ਪਰੇਸ਼ਾਨ ਕਰਨ ਵਾਲਾ ਮਾਮਲਾ ਹੈ। ਅਦਾਲਤ ਨੇ ਕੇਂਦਰ ਸਰਕਾਰ, ਲੋਕਪਾਲ ਰਜਿਸਟਰਾਰ, ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਅਤੇ ਨਿਰਦੇਸ਼ ਦਿੱਤਾ ਕਿ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ, ਉਦੋਂ ਤੱਕ ਜੱਜਾਂ ਦੇ ਨਾਮ ਅਤੇ ਸ਼ਿਕਾਇਤ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
Posted By:

Leave a Reply